26 ਨੂੰ ਗੁਰਦੁਆਰਾ ਬੇਰ ਸਾਹਿਬ ਲਈ ਸਜਾਈ ਜਾ ਰਹੀ 25ਵੀਂ ਪੈਦਲ ਯਾਤਰਾ ਦੀਆਂ ਤਿਆਰੀਆਂ ਮੁਕੰਮਲ
ਅਜੀਤ ਡੈਸਕ
24-10-2025
ਇਸ ਮੌਕੇ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਤੋਂ ਇਲਾਵਾ ਜਥੇ. ਜਸਵਿੰਦਰ ਸਿੰਘ ਬੱਤਰਾ, ਠੇਕੇਦਾਰ ਕੁਲਵਿੰਦਰ ਸਿੰਘ, ਵਰਿਆਮ ਸਿੰਘ ਕਪੂਰ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਪ੍ਰਚਾਰਕ ਭਾਈ ਹਰਵਿੰਦਰ ਸਿੰਘ, ਹਰਜੀਤ ਸਿੰਘ ਭਾਟੀਆ, ਰਜਿੰਦਰ ਸਿੰਘ ਧੰਜਲ, ਮਹਿੰਦਰਪਾਲ ਸਿੰਘ ਬੇਦੀ, ਗੁਰਿੰਦਰਜੀਤ ਸਿੰਘ ਘੁੰਮਣ, ਨਰੇਸ਼ ਗੋਸਾਈਾ ਤੇ ਮੱਸਾ ਸਿੰਘ ਆਦਿ ਨੇ ਸੰਬੋਧਨ ਕੀਤਾ | ਯਾਤਰਾ ਪ੍ਰਬੰਧਕਾਂ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਦਸ਼ਮੇਸ਼ ਸੇਵਕ ਜਥਾ ਵਲੋਂ ਧਾਰਮਿਕ ਜਥੇਬੰਦੀਆਂ ਨੂੰ ਨਾਲ ਲੈ ਕੇ 26 ਅਕਤੂਬਰ ਨੂੰ ਸਵੇਰੇ 4 ਵਜੇ ਸਟੇਟ ਗੁਰਦੁਆਰਾ ਸਾਹਿਬ ਤੋਂ 25ਵੀਂ ਮਹਾਨ ਪੈਦਲ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਵੇਗੀ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਇਹ ਪੈਦਲ ਯਾਤਰਾ ਵੱਖ-ਵੱਖ ਪਿੰਡਾਂ ਵਿਚੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ | ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਦੱਸਿਆ ਕਿ 5 ਨਵੰਬਰ ਨੂੰ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 3 ਨਵੰਬਰ ਸਵੇਰੇ 11 ਵਜੇ ਸਟੇਟ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਵੇਗਾ ਅਤੇ 5 ਨਵੰਬਰ ਨੂੰ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੀ ਦਿਨ ਅਤੇ ਰਾਤ ਦੇ ਸਮੇਂ ਧਾਰਮਿਕ ਦੀਵਾਨ ਸਜਾਏ ਜਾਣਗੇ ਤੇ ਦੀਪਮਾਲਾ ਕੀਤੀ ਜਾਵੇਗੀ | ਉਨ੍ਹਾਂ ਪੈਦਲ ਯਾਤਰਾ ਵਿਚ ਵੀ ਸ਼ਾਮਲ ਹੋਣ ਵਾਲੇ ਨੌਜਵਾਨਾਂ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਟਰੈਕਟਰ ਆਦਿ 'ਤੇ ਪ੍ਰੈਸ਼ਰ ਹਾਰਨ ਨਾ ਲਗਾਉਣ, ਉੱਚੀ ਆਵਾਜ਼ ਵਿਚ ਸਾਉਂਡ ਨਾ ਲਗਾਇਆ ਜਾਵੇ ਤੇ ਇਕੱਲਾ ਟਰੈਕਟਰ ਪੈਦਲ ਯਾਤਰਾ ਵਿਚ ਨਾ ਲਿਆਂਦਾ ਜਾਵੇ, ਟਰੈਕਟਰ ਦੇ ਨਾਲ ਟਰਾਲੀ ਜ਼ਰੂਰ ਲਿਆਂਦੀ ਜਾਵੇ ਤਾਂ ਜੋ ਸੰਗਤਾਂ ਨੂੰ ਸਹੂਲਤ ਹੋ ਸਕੇ | ਇਸ ਮੌਕੇ ਟਰੈਫ਼ਿਕ ਇੰਚਾਰਜ ਦਰਸ਼ਨ ਸਿੰਘ ਨੇ ਵੀ ਪ੍ਰਬੰਧਕਾਂ ਨਾਲ ਯਾਤਰਾ ਦੇ ਰੂਟ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਹੁੱਲੜਬਾਜ਼ੀ ਕਰਨ ਨਾ ਕਰਨ ਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਕੀਤੀ ਜਾਵੇਗੀ | ਇਸ ਮੌਕੇ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਵਰਿਆਮ ਸਿੰਘ ਕਪੂਰ, ਜਸਬੀਰ ਸਿੰਘ ਰਾਣਾ, ਮਨਮੋਹਨ ਸਿੰਘ, ਦਵਿੰਦਰ ਸਿੰਘ ਦੇਵ, ਸਤਨਰਾਇਣ ਮੰਦਿਰ ਤੋਂ ਨਰੇਸ਼ ਗੋਸਾਈਾ, ਸ਼ਕੀਲ ਆਨੰਦ, ਪਰਮਿੰਦਰ ਸਿੰਘ ਹੈਪੀ, ਸੁਰਜੀਤ ਸਿੰਘ ਵਿੱਕੀ, ਸੁਖਦੇਵ ਸਿੰਘ ਕਾਦੂਪੁਰ, ਸੁਖਰਾਜ ਸਿੰਘ, ਸਵਰਨ ਸਿੰਘ, ਮਨਜੀਤ ਸਿੰਘ, ਹਰਵੰਤ ਸਿੰਘ ਸਚਦੇਵਾ, ਸੁਰਿੰਦਰਪਾਲ ਸਿੰਘ, ਲਖਬੀਰ ਸਿੰਘ ਸਾਹੀ, ਅਮਰਜੀਤ ਸਿੰਘ ਥਿੰਦ, ਬਲਵੰਤ ਸਿੰਘ ਬੱਲ, ਦਲਜੀਤ ਸਿੰਘ, ਜਸਪਾਲ ਸਿੰਘ, ਜਸਬੀਰ ਸਿੰਘ, ਜਤਿੰਦਰ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਸੁਖਦੀਪ ਕੌਰ ਵਾਲੀਆ, ਬੀਬੀ ਦਵਿੰਦਰ ਕੌਰ ਸਾਹਨੀ, ਹਰਭਜਨ ਸਿੰਘ, ਮਨਪ੍ਰੀਤ ਸਿੰਘ ਮਨੀ, ਹਰਦਿਆਲ ਸਿੰਘ, ਜਤਿੰਦਰ ਸਿੰਘ, ਟਰੈਫ਼ਿਕ ਇੰਚਾਰਜ ਦਰਸ਼ਨ ਸਿੰਘ, ਪਰਮਜੀਤ ਸਿੰਘ ਸ਼ੇਖੂਪੁਰ, ਦਿਲਬਾਗ ਸਿੰਘ, ਭਾਈ ਮੋਹਕਮ ਸਿੰਘ, ਇਕਬਾਲ ਸਿੰਘ, ਮਹਿੰਦਰ ਸਿੰਘ, ਸਰਬਜੀਤ ਸਿੰਘ, ਇੰਦਰਜੀਤ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਚਰਨਜੀਤ ਸਿੰਘ ਵਾਲੀਆ, ਬੋਹੜ ਸਿੰਘ, ਸਤਨਾਮ ਸਿੰਘ ਸੇਖੋਂ, ਪ੍ਰੀਤ ਇੰਦਰ ਸਿੰਘ, ਸੁਖਜੀਤ ਸਿੰਘ ਵਾਲੀਆ, ਕੁਲਦੀਪ ਸਿੰਘ ਤੇ ਹੋਰ ਹਾਜ਼ਰ ਸਨ |