ਕਪੂਰਥਲਾ, 23 ਅਕਤੂਬਰ (ਵਿ.ਪ੍ਰ.)-ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਵਿਚ ਤੀਜੀ ਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਲਈ ਐਨੂਅਲ ਫਾਰਮ ਸ਼ੋਅ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਮੈਜਿਕ ਇਨ ਦਾ ਏਅਰ, ਸੇਵ ਟਰੀ, ਸਾਇਲੈਂਟ ਈਕੋਜ਼ ਅਵੇਕੰਡ, ਫਲੇਮਜ਼ ਆਫ ਸਿੰਧੂਰ, ਲਿਬਰੇਸ਼ਨਜ਼ ਡਾਨ, ਰਿਦਮਕ ਯੋਗਾ ਤੇ ਲੋਕ ਨਾਚ ਭੰਗੜਾ ਸਮੇਤ ਹੋਰ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਤੋਂ ਪਹਿਲਾਂ ਸਕੂਲ ਦੀ ਮੁੱਖ ਅਧਿਆਪਕਾ ਏਕਤਾ ਧਵਨ ਨੇ ਦੀਵਾ ਜਗਾ ਕੇ ਸ਼ੋਅ ਦੀ ਸ਼ੁਰੂਆਤ ਕਰਵਾਈ | ਉਨ੍ਹਾਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਪਾਠਕ੍ਰਮ ਤੋਂ ਬਾਅਦ ਦੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲੈਣਾ ਚਾਹੀਦਾ ਹੈ, ਕਿਉਂਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਵਿਸ਼ੇਸ਼ ਭੂਮਿਕਾ ਅਦਾ ਕਰਦੀਆਂ ਹਨ |