22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦੀਆਂ ਵਿਦਿਆਰਥਣਾਂ ਨੇ ਕੀਤਾ ਯੂਥ ਫ਼ੈਸਟੀਵਲ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 24-10-2025
• ਰੰਗੋਲੀ ਮੁਕਾਬਲੇ ਵਿਚ ਕਾਲਜ ਦੀ ਵਿਦਿਆਰਥਣ ਦਿਕਸ਼ਾ ਪਹਿਲੇ ਸਥਾਨ 'ਤੇ ਰਹੀ
ਕਪੂਰਥਲਾ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਯੂਥ ਫ਼ੈਸਟੀਵਲ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰੰਗੋਲੀ ਮੁਕਾਬਲੇ ਵਿਚ ਪਹਿਲਾ ਤੇ ਅੰਗਰੇਜੀ ਡਿਬੇਟ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਯੂਥ ਫ਼ੈਸਟੀਵਲ ਵਿਚ ਕਾਲਜ ਦੀ ਬੀ.ਕਾਮ ਤੀਜਾ ਸਾਲ ਦੀ ਵਿਦਿਆਰਥਣ ਦਿਕਸ਼ਾ ਨੇ ਰੰਗੋਲੀ ਮੁਕਾਬਲੇ ਵਿਚ ਪਹਿਲਾ, ਬੀ. ਕਾਮ ਪਹਿਲੇ ਸਾਲ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ ਕਾਰਟੂਨਿੰਗ ਵਿਚ ਤੀਜਾ ਤੇ ਕਾਲਜ ਦੀਆਂ ਹੋਰ ਵਿਦਿਆਰਥਣਾਂ ਨੇ ਅੰਗਰੇਜੀ ਡਿਬੇਟ ਮੁਕਾਬਲੇ ਵਿਚ ਵੀ ਤੀਜਾ ਸਥਾਨ ਹਾਸਲ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਯੂਥ ਫ਼ੈਸਟੀਵਲ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥਣਾਂ ਵਿਚ ਆਤਮ ਵਿਸ਼ਵਾਸ ਪੈਦਾ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਜੀਵਨ ਦੇ ਹਰ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ |
ਇਸੇ ਦੌਰਾਨ ਹੀ ਕਾਲਜ ਦੀ ਕਲਚਰਲ ਕਮੇਟੀ ਨੇ ਵੀ ਜੇਤੂ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਤੇ ਕਿਹਾ ਕਿ ਇਹ ਸਫ਼ਲਤਾ ਹੋਰ ਵਿਦਿਆਰਥਣਾਂ ਲਈ ਇਕ ਪ੍ਰੇਰਣਾਸਰੋਤ ਹੈ | ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ 'ਚ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਕਰਵਾਈ ਧਾਰਮਿਕ ਪ੍ਰੀਿਖ਼ਆ ਅਗਲੀ ਖ਼ਬਰ ਬਾਵਾ ਲਾਲਵਾਨੀ ਪਬਲਿਕ ਸਕੂਲ 'ਚ ਐਨੂਅਲ ਫਾਰਮ ਸ਼ੋਅ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।