ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜਲੰਧਰ ਜੋਨ ਵੱਲੋਂ ਨੌਵੇਂ ਗੁਰੂ ਸਾਹਿਬ ਜੀ ਦੀਆਂ ਬ੍ਰਹਮ ਸਿੱਖਿਆਵਾਂ ਅਤੇ ਸਰਬੋਤਮ ਕੁਰਬਾਨੀ ਬਾਰੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਇੱਕ ਉੱਤਮ ਪਹਿਲ ਕਦਮੀ ਤਹਿਤ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ 17 ਅਕਤੂਬਰ ਨੂੰ ਇੱਕ ਧਾਰਮਿਕ ਪ੍ਰੀਖਿਆ ਕਰਵਾਈ ਗਈ | ਜਿਸ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਦੀ ਅਗਵਾਈ ਹੇਠ ਅਤੇ ਪ੍ਰੋ. ਜੁਗਰਾਜ ਸਿੰਘ ਪੰਜਾਬੀ ਵਿਭਾਗ ਦੇ ਸਾਂਝੇ ਯਤਨਾਂ ਸਦਕਾ 31 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ | ਇਮਤਿਹਾਨ ਦੌਰਾਨ ਕਾਲਜ 'ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜਗਦੀਸ਼ ਸਿੰਘ ਪਰਮਾਰ ਅਤੇ ਮਨਪ੍ਰੀਤ ਸਿੰਘ ਗਾਬਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਇਮਤਿਹਾਨ ਵਿਚ ਸੁਪਰਡੈਂਟ ਦੀ ਸੇਵਾ ਪ੍ਰੋ. ਜੁਗਰਾਜ ਸਿੰਘ ਨੇ ਨਿਭਾਈ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ ਅਤੇ ਡਾਇਰੈਕਟਰ ਇੰਜ.ਨਿਮਰਤਾ ਕੌਰ ਨੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ | ਇਸ ਮੌਕੇ ਲੜਕੀਆਂ ਵਿੰਗ ਦੇ ਕੋਆਰਡੀਨੇਟਰ ਪ੍ਰੋ. ਸੁਖਪਾਲ ਸਿੰਘ, ਪ੍ਰੋ. ਰਾਜਦੀਪ ਕੌਰ ਜੋਸਨ (ਮੁਖੀ ਆਰਟਸ ਵਿਭਾਗ), ਪ੍ਰੋ. ਜਸਵੀਰ ਕੌਰ, ਪ੍ਰੋ. ਪ੍ਰਵੀਨ ਕੌਰ, ਪ੍ਰੋ.ਰਮਨ, ਪ੍ਰੋ. ਰਿਸ਼ੂ ਬਾਲਾ ਪ੍ਰੋ. ਸਰਬਜੀਤ ਕੌਰ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਹਰਪ੍ਰੀਤ ਸਿੰਘ ਅਤੇ ਪ੍ਰੋ. ਹਰਜਾਪ ਸਿੰਘ ਸ਼ਾਮਿਲ ਸਨ |