ਫਗਵਾੜਾ, 23 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਹਲਕਾ ਫਗਵਾੜਾ ਦੇ ਸਮੂਹ ਸਰਗਰਮ ਵਰਕਰਾਂ ਵਲੋਂ ਸ਼੍ਰੀ ਵਿਸ਼ਵਕਰਮਾ ਦਿਵਸ ਦੇ ਮੌਕੇ 'ਤੇ ਗੁਰਦੁਆਰਾ ਸ਼੍ਰੀ ਸੁਖਚੈਨਆਣਾ ਸਾਹਿਬ ਅਤੇ ਸ਼੍ਰੀ ਵਿਸ਼ਵਕਰਮਾ ਮੰਦਿਰ ਬੰਗਾ ਰੋਡ ਫਗਵਾੜਾ ਵਿਖੇ ਨਤਮਸਤਕ ਹੋ ਕੇ ਹਾਜ਼ਰੀ ਲਗਵਾਈ ਗਈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਰਾਜਿੰਦਰ ਸਿੰਘ ਚੰਦੀ ਨੇ ਸਮੂਹ ਹਾਜ਼ਰੀਨ ਨੂੰ ਸ਼੍ਰੀ ਵਿਸ਼ਵਕਰਮਾ ਦਿਵਸ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ | ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਸ਼ਿਲਪ ਕਲਾ ਦੇ ਬਾਨੀ ਹਨ | ਉਨ੍ਹਾਂ ਦੇ ਅਸ਼ੀਰਵਾਦ ਸਦਕਾ ਸ਼ਿਲਪੀ ਭਾਈਚਾਰਾ ਅੱਜ ਆਪਣੀ ਕਲਾ ਦੇ ਨਾਲ ਜਿੱਥੇ ਇਨਸਾਨੀ ਵਰਤੋਂ ਦੀਆਂ ਵਸਤੂਆਂ ਦੀ ਪੂਰਤੀ ਕਰ ਰਿਹਾ ਹੈ, ਉੱਥੇ ਹੀ ਵੱਡੀਆਂ ਇਮਾਰਤਾਂ ਅਤੇ ਸੁੰਦਰ ਭਵਨਾਂ ਦੀ ਉਸਾਰੀ ਕਰਕੇ ਦੁਨੀਆ ਦੀ ਖ਼ੂਬਸੂਰਤੀ 'ਚ ਵਾਧਾ ਵੀ ਕਰ ਰਿਹਾ ਹੈ | ਸ਼੍ਰੀ ਵਿਸ਼ਵਕਰਮਾ ਮੰਦਿਰ ਕਮੇਟੀ ਦੇ ਪ੍ਰਧਾਨ ਪ੍ਰਦੀਪ ਧੀਮਾਨ ਅਤੇ ਪ੍ਰਬੰਧਕਾਂ ਵਲੋਂ ਅਕਾਲੀ ਆਗੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਖੇੜਾ, ਕੌਂਸਲਰ ਪਿ੍ਤਪਾਲ ਸਿੰਘ ਮੰਗਾ, ਹਰਵਿੰਦਰ ਸਿੰਘ ਵਾਲੀਆ, ਬੀਬੀ ਸਰਬਜੀਤ ਕੌਰ, ਅਵਤਾਰ ਸਿੰਘ ਭੁੰਗਰਨੀ, ਅਵਤਾਰ ਸਿੰਘ ਮੰਗੀ, ਸਰੂਪ ਸਿੰਘ ਖਲਵਾੜਾ, ਬਹਾਦਰ ਸਿੰਘ ਸੰਗਤਪੁਰ, ਸਤਵਿੰਦਰ ਸਿੰਘ ਘੰੁਮਣ, ਰਣਜੀਤ ਸਿੰਘ ਜੀਤੀ, ਧਰਮਿੰਦਰ ਟੋਨੀ, ਸਰਬਜੀਤ ਸਿੰਘ ਮੰਡੇਰ, ਝਿਰਮਲ ਸਿੰਘ ਭਿੰਡਰ, ਗੁਰਮੁਖ ਸਿੰਘ ਅਰੋੜਾ, ਗੁਰਬਖ਼ਸ਼ ਸਿੰਘ, ਪਰਮਿੰਦਰ ਸਿੰਘ ਜੰਡੂ, ਗਿਆਨ ਸਿੰਘ ਚਾਨਾ, ਜਸਵਿੰਦਰ ਸਿੰਘ ਭਗਤਪੁਰਾ, ਹਰਜੋਤ ਸਿੰਘ ਪਾਹਵਾ, ਪਰਮਿੰਦਰ ਸਿੰਘ ਨੰਗਲ, ਦਵਿੰਦਰ ਸਿੰਘ, ਰੋਹਿਤ ਪਾਲ, ਰਵਨੀਤ ਸਿੰਘ ਭੰਮਰਾ ਆਦਿ ਹਾਜ਼ਰ ਸਨ |