22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪਿੰਡ ਢੁੱਡੀਆਂਵਾਲ, ਹੁਸੈਨਾਬਾਦ, ਝੱਲ ਬੀਬੜੀ ਤੇ ਭੁਲਾਣਾ ਨੂੰ ਜਾਂਦੀ ਥਾਂ-ਥਾਂ ਟੁੱਟੀ ਸੜਕ ਬਣਾਈ ਜਾਵੇ-ਹਰਿੰਦਰ ਸਿੰਘ ਟੀਟਾ

ਅਜੀਤ ਡੈਸਕ 24-10-2025
ਹੁਸੈਨਪੁਰ, 23 ਅਕਤੂਬਰ (ਤਰਲੋਚਨ ਸਿੰਘ ਸੋਢੀ)-ਕਪੂਰਥਲਾ ਸੁਲਤਾਨਪੁਰ ਲੋਧੀ ਜੀ.ਟੀ. ਰੋਡ ਤੋਂ ਪਿੰਡ ਢੁੱਡੀਆਂਵਾਲ, ਹੁਸੈਨਾਬਾਦ, ਝੱਲ ਬੀਬੜੀ, ਭੁਲਾਣਾ ਅਤੇ ਹੋਰ ਕਈ ਪਿੰਡਾਂ ਨੂੰ ਜਾਂਦੀ ਲਿੰਕ ਸੜਕ ਦੀ ਖਸਤਾ ਹਾਲਤ ਕਾਰਨ ਉਕਤ ਪਿੰਡਾਂ ਦੇ ਲੋਕ ਡਾਢੇ ਪ੍ਰੇਸ਼ਾਨ ਹਨ, ਜਿਸ ਵੱਲ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਬਲਾਕ ਸੰਮਤੀ ਮੈਂਬਰ ਹਰਿੰਦਰ ਸਿੰਘ ਟੀਟਾ ਨੇ ਦੱਸਿਆ ਕਿ ਇਹ ਸੜਕ ਸਾਬਕਾ ਕੈਬਨਿਟ ਮੰਤਰੀ ਬੀਬੀ ਉਪਿੰਦਰਜੀਤ ਕੌਰ ਦੇ ਸਮੇਂ ਦੌਰਾਨ ਬਣਾਈ ਗਈ ਸੀ ਉਸ ਤੋਂ ਬਾਅਦ ਇਸ ਸੜਕ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਕਰਕੇ ਉਕਤ ਸੜਕ ਦੀ ਖਸਤਾ ਹਾਲਤ ਕਾਰਨ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਉਂਕਿ ਇਹ ਲਿੰਕ ਸੜਕ ਥਾਂ-ਥਾਂ ਤੋਂ ਟੁੱਟੀ ਹੋਣ ਕਰਕੇ ਕਈ ਵਾਰੀ ਦੁਰਘਟਨਾਵਾਂ ਵੀ ਵਾਪਰਦੀਆਂ ਰਹਿੰਦੀਆਂ ਹਨ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਕਤ ਪਿੰਡਾਂ ਦੀ ਇਸ ਸਮੱਸਿਆ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ਤੋਂ ਢੁੱਡੀਆਂਵਾਲ, ਹੁਸੈਨਾਬਾਦ, ਝੱਲ ਬੀਬੜੀ ਅਤੇ ਭੁਲਾਣਾ ਤੱਕ ਇਸ ਲਿੰਕ ਸੜਕ ਦੀ ਜਲਦ ਤੋਂ ਜਲਦ ਖ਼ਸਤਾ ਹਾਲਤ ਸੁਧਾਰੀ ਜਾਵੇ | ਇਸ ਮੌਕੇ ਸਾਬਕਾ ਸਰਪੰਚ ਕੇਵਲ ਸਿੰਘ ਚੀਦਾ, ਸਾਬਕਾ ਸਰਪੰਚ ਗੁਰਜੀਤ ਸਿੰਘ ਸੋਢੀ, ਨੰਬਰਦਾਰ ਸੁੱਚਾ ਸਿੰਘ ਅਤੇ ਸਾਬਕਾ ਸਰਪੰਚ ਗੁਰਮੁਖ ਸਿੰਘ ਮੋਮੀ ਨੇ ਵੀ ਪੰਜਾਬ ਸਰਕਾਰ ਤੋਂ ਉਕਤ ਸੜਕ ਬਣਾਉਣ ਦੀ ਮੰਗ ਕੀਤੀ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਤਿਆਰੀਆਂ ਜ਼ੋਰਾਂ 'ਤੇ-ਮੈਨੇਜਰ ਅ... ਅਗਲੀ ਖ਼ਬਰ ਦੁਨੀਆ ਨੂੰ ਆਪਣੀ ਕਲਾ ਦੇ ਨਾਲ ਖ਼ੂਬਸੂਰਤ ਬਣਾ ਰਿਹਾ ਸ਼ਿਲਪੀ ਭਾਈਚਾਰਾ-ਖੁਰਾਣਾ, ਚੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।