22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਤਿਆਰੀਆਂ ਜ਼ੋਰਾਂ 'ਤੇ-ਮੈਨੇਜਰ ਅਵਤਾਰ ਸਿੰਘ

ਅਜੀਤ ਡੈਸਕ 24-10-2025
ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556 ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜੰਗੀ ਪੱਧਰ ਤੇ ਜਾਰੀ ਹਨ ਜਿਸ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਤੇ ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ 3 ਨਵੰਬਰ ਨੂੰ ਦੀ ਦੇਰ ਰਾਤ ਨੂੰ ਢਾਈ ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ | 4 ਨਵੰਬਰ ਦੀ ਸਵੇਰ ਨੂੰ 10 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਸੁਲਤਾਨਪੁਰ ਲੋਧੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਸ਼ਾਮ ਨੂੰ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਉੱਚ ਕੋਟੀ ਦੇ ਰਾਗੀ, ਢਾਡੀ, ਕਥਾ ਵਾਚਕ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ 6 ਨਵੰਬਰ ਦੀ ਸਵੇਰ ਤੱਕ ਗੁਰੂ ਜੱਸ ਸੁਣਾਉਣਗੇ | ਮੈਨੇਜਰ ਅਵਤਾਰ ਸਿੰਘ ਨੇ ਦੱਸਿਆ ਕਿ 5 ਨਵੰਬਰ ਦੀ ਸ਼ਾਮ 7 ਵਜੇ ਸ਼ਾਨਦਾਰ ਦੀਪਮਾਲਾ ਹੋਵੇਗੀ ਤੇ ਇਸ ਵਾਰ ਸ਼ਾਹੀ ਆਤਿਸ਼ਬਾਜੀ ਚਲਾਈ ਜਾਵੇਗੀ ਜੋ ਕਿ ਆਲੋਕਿਕ ਦਿ੍ਸ਼ ਹੋਵੇਗੀ | ਉਨ੍ਹਾਂ ਦੱਸਿਆ ਕਿ ਸਤਿਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 5 ਨਵੰਬਰ ਦੀ ਦੇਰ ਰਾਤ ਨੂੰ 1.30 ਵਜੇ ਪਾਏ ਜਾਣਗੇ ਤੇ ਫੁੱਲਾਂ ਦੀ ਵਰਖਾ ਹੋਵੇਗੀ | ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਅਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਗੁਰਦੁਆਰਾ ਬੇਰ ਸਾਹਿਬ ਜੀ ਤੋਂ ਇਲਾਵਾ ਗੁਰਦੁਆਰਾ ਹੱਟ ਸਾਹਿਬ ਵਿਖੇ ਵੀ ਸੰਗਤਾਂ ਦੇ ਸਹਿਯੋਗ ਨਾਲ ਪੇਂਟ ਦੀ ਸੇਵਾ ਚੱਲ ਰਹੀ ਹੈ | ਇਸ ਤੋਂ ਇਲਾਵਾ ਇਤਿਹਾਸਕ ਗੁਰਦੁਆਰਾ ਸੰਤ ਘਾਟ ਸਾਹਿਬ, ਗੁਰਦੁਆਰਾ ਗੁਰੂ ਕਾ ਬਾਗ, ਗੁਰਦੁਆਰਾ ਕੋਠੜੀ ਸਾਹਿਬ, ਗੁਰਦੁਆਰਾ ਸਿਹਰਾ ਸਾਹਿਬ (ਛੇਵੀਂ ਪਾਤਸ਼ਾਹੀ) ਵਿਖੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਚੱਲ ਰਹੀਆਂ ਹਨ | ਉਨ੍ਹਾਂ ਕਿਹਾ ਕਿ 4 ਨਵੰਬਰ ਨੂੰ ਸਵੇਰੇ ਠੀਕ 10 ਵਜੇ ਗੁਰਦੁਆਰਾ ਸੰਤਘਾਟ ਸਾਹਿਬ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ, ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ ਤੇ ਹੋਰ ਅਹਿਮ ਹਸਤੀਆਂ ਪੁੱਜਣਗੀਆਂ | ਇਸ ਮੌਕੇ ਸਾਬਕਾ ਵਧੀਕ ਸਕੱਤਰ ਭਾਈ ਚਾਨਣ ਸਿੰਘ ਦੀਪੇਵਾਲ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਚੈਂਚਲ ਸਿੰਘ ਆਹਲੀ ਤੇ ਗੁਰਪ੍ਰੀਤ ਸਿੰਘ ਰਾਮਪੁਰ, ਮੀਤ ਮੈਨੇਜਰ ਗੁਰਜੀਤ ਸਿੰਘ, ਅਕਾਉਟੈਂਟ ਜਰਨੈਲ ਸਿੰਘ, ਰਿਕਾਰਡਕੀਪਰ ਪਵਨਦੀਪ ਸਿੰਘ ਤੇ ਹਰਪ੍ਰੀਤ ਸਿੰਘ ਸ਼ਾਹਵਾਲਾ, ਖ਼ਜ਼ਾਨਚੀ ਸੁਖਵਿੰਦਰ ਸਿੰਘ ਥਿੰਦ ਤੇ ਜਸਵਿੰਦਰ ਸਿੰਘ, ਸੁਖਜਿੰਦਰ ਸਿੰਘ ਭਗਤਪੁਰ ਮੀਡੀਆ ਇੰਚਾਰਜ, ਭਾਈ ਹਰਜਿੰਦਰ ਸਿੰਘ, ਭਾਈ ਦਿਆਲ ਸਿੰਘ ਹਜ਼ੂਰੀ ਰਾਗੀ, ਸਲਵੰਤ ਸਿੰਘ ਸਟੋਰ ਕੀਪਰ, ਸਰਵਣ ਸਿੰਘ ਚੱਕਾਂ ਇੰਚਾਰਜ ਦਰਬਾਰ ਸਾਹਿਬ, ਭਾਈ ਚਰਨਜੀਤ ਸਿੰਘ ਫਰਾਸ਼, ਭਾਈ ਅਵਤਾਰ ਸਿੰਘ ਨੱਲ, ਭਾਈ ਦਿਲਬਾਗ ਸਿੰਘ, ਭਾਈ ਬਲਜਿੰਦਰ ਸਿੰਘ, ਨਵਜੋਤ ਸਿੰਘ ਸੋਨੂੰ, ਸਨਮਪ੍ਰੀਤ ਸਿੰਘ, ਜਗੀਰ ਸਿੰਘ, ਇੰਦਰਜੀਤ ਸਿੰਘ, ਅਮਨਪ੍ਰੀਤ ਸਿੰਘ ਬੂਲੇ ਸਟੋਰ ਕੀਪਰ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਤਰਨਤਾਰਨ ਉਪ ਚੋਣ ਵਿਚ ਅਕਾਲੀ ਦਲ ਦੀ ਉਮੀਦਵਾਰ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਜਥੇ. ਸ਼ੰਮੀ ਅਗਲੀ ਖ਼ਬਰ ਪਿੰਡ ਢੁੱਡੀਆਂਵਾਲ, ਹੁਸੈਨਾਬਾਦ, ਝੱਲ ਬੀਬੜੀ ਤੇ ਭੁਲਾਣਾ ਨੂੰ ਜਾਂਦੀ ਥਾਂ-ਥਾਂ ਟੁੱਟੀ ਸੜਕ ਬਣਾਈ ਜਾਵੇ-ਹਰਿੰਦਰ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।