22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਤਰਨਤਾਰਨ ਉਪ ਚੋਣ ਵਿਚ ਅਕਾਲੀ ਦਲ ਦੀ ਉਮੀਦਵਾਰ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਜਥੇ. ਸ਼ੰਮੀ

ਅਜੀਤ ਡੈਸਕ 24-10-2025
ਕਪੂਰਥਲਾ, 23 ਅਕਤੂਬਰ (ਵਿ. ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ. ਜਗਜੀਤ ਸਿੰਘ ਸ਼ੰਮੀ ਨੇ ਕਿਹਾ ਕਿ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਉਪ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਤੇ ਹਲਕੇ ਦੇ ਪਿੰਡਾਂ ਵਿਚ ਅਕਾਲੀ ਆਗੂ ਤੇ ਵਰਕਰ ਉਨ੍ਹਾਂ ਦੇ ਹੱਕ ਵਿਚ ਘਰ ਘਰ ਜਾ ਕੇ ਵੋਟਰਾਂ ਨੂੰ ਲਾਮਬੰਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਦੁਖੀ ਹਨ ਤੇ ਇਸ ਚੋਣ ਵਿਚ ਤਰਨ ਤਾਰਨ ਹਲਕੇ ਦੇ ਵੋਟਰ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਨੂੰ ਫ਼ਤਵਾ ਦੇਣਗੇ ਤੇ ਇਹ ਉਪ ਚੋਣ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਦਾ ਮੁੱਢ ਬੰਨ੍ਹੇਗੀ |
ਪਿਛਲੀ ਖ਼ਬਰ ਸੰਤ ਬਾਬਾ ਖੜਕ ਸਿੰਘ ਜੀ ਦੰਦੂਪੁਰ ਦੀ ਯਾਦ 'ਚ ਕਬੱਡੀ ਟੂਰਨਾਮੈਂਟ 29 ਨੂੰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਤਿਆਰੀਆਂ ਜ਼ੋਰਾਂ 'ਤੇ-ਮੈਨੇਜਰ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।