22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸ਼ਰਧਾ ਨਾਲ ਮਨਾਇਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

ਅਜੀਤ ਡੈਸਕ 24-10-2025
ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਮਹਾਨ ਵਿਦਵਾਨ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਡਾਕਟਰ ਹਰਜੀਤ ਸਿੰਘ ਦੇ ਪਰਿਵਾਰ ਵਲੋਂ ਰਖਵਾਏ ਗਏ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਹਜ਼ੂਰੀ ਰਾਗੀ ਗਿਆਨੀ ਹਰਦੀਪ ਸਿੰਘ ਦੇ ਜਥੇ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਗਿਆਨੀ ਕਰਨਜੀਤ ਸਿੰਘ ਕਥਾ ਵਾਚਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵੱਲੋਂ ਅੱਜ ਦੇ ਮੁੱਖ ਵਾਕ ਦੀ ਕਥਾ ਸੰਗਤਾਂ ਨੂੰ ਸਰਵਣ ਕਰਵਾਈ ਗਈ ਅਤੇ ਉਨ੍ਹਾਂ ਨੇ ਬਾਬਾ ਬੁੱਢਾ ਜੀਆਂ ਦੇ ਜੀਵਨ ਤੇ ਵਿਸਥਾਰ ਵਿਚ ਚਾਨਣਾ ਪਾਇਆ ਗਿਆ ਅਤੇ ਬਾਬਾ ਦੇ ਉਪਦੇਸ਼ ਮੁਤਾਬਕ ਸੰਗਤਾਂ ਨੂੰ ਜੀਵਨ ਬਤੀਤ ਕਰਨ ਬਾਰੇ ਪ੍ਰੇਰਿਆ ਗਿਆ | ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਤੇਜਵੰਤ ਸਿੰਘ ਅਤੇ ਡਾ. ਹਰਜੀਤ ਸਿੰਘ ਸਾਬਕਾ ਪ੍ਰਧਾਨ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਨੇ ਧੰਨ ਧੰਨ ਬਾਬਾ ਬੁੱਢਾ ਜੀ ਜਨਮ ਦਿਹਾੜੇ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ | ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ | ਪ੍ਰਬੰਧਕਾਂ ਵੱਲੋਂ ਸਤਿਕਾਰਤ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਚਾਹ, ਪਕੌੜੇ, ਮਠਿਆਈਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ | ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਸਵੇਰੇ ਅੰਮਿ੍ਤ ਵੇਲੇ ਤੋਂ ਲੈ ਕੇ ਸਾਰਾ ਦਿਨ ਸੁਸਾਇਟੀ ਦੇ ਵੀਰਾਂ ਅਤੇ ਭੈਣਾਂ ਨੇ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਗੁਰੂ ਕੇ ਲੰਗਰ ਵਿਚ ਸੇਵਾਵਾਂ ਨਿਭਾਈਆਂ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਹਰਪ੍ਰੀਤ ਸਿੰਘ, ਸਰਗੁਣ ਸਿੰਘ, ਗੁਰਵਿੰਦਰ ਸਿੰਘ, ਰਣਜੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਨਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਸਰਗੁਣ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ , ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮਿ੍ਤ ਸਿੰਘ, ਚੰਨ ਸਿੰਘ, ਸੋਨੀ ਸਿੰਘ, ਡਾ. ਹਰਜੀਤ ਸਿੰਘ, ਸਾਬਕਾ ਚੇਅਰਮੈਨ ਤੇਜਵੰਤ ਸਿੰਘ ਅਤੇ ਹੋਰ ਬਹੁਤ ਸਾਰੀਆਂ ਸਤਿਕਾਰ ਯੋਗ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ 'ਤੇ ਵੀ ਪਾਵਨ ਨਗਰੀ ਦੀਆਂ ਸੜਕਾਂ ਨਾ ਬਣਾਉਣ ਕਾਰਨ ਸੰਗਤਾਂ 'ਚ ਭਾਰੀ ਰੋਸ-ਇੰਜ. ਸਵਰਨ ਸਿੰਘ, ਬੀਬੀ ਰੂਹੀ... ਅਗਲੀ ਖ਼ਬਰ ਪ੍ਰਸ਼ਨੋਤਰੀ ਮੁਕਾਬਲੇ ਵਿਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਨੇ ਦੂਜਾ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।