22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪਿੰਡ ਡਾਲਾ 'ਚ ਸਾਲਾਨਾ ਮੇਲਾ ਅੱਜ

ਅਜੀਤ ਡੈਸਕ 24-10-2025
ਨਡਾਲਾ, 23 ਅਕਤੂਬਰ (ਰਘਬਿੰਦਰ ਸਿੰਘ)-ਇੱਥੇ ਨੇੜਲੇ ਪਿੰਡ ਡਾਲਾ ਵਿਖੇ ਧੰਨ-ਧੰਨ ਬਾਬਾ ਨੱਥੂ ਸ਼ਾਹ ਜੀ ਦਾ ਸਾਲਾਨਾ ਮੇਲਾ ਅੱਜ 24 ਅਕਤੂਬਰ ਦਿਨ ਸ਼ੁੱਕਰਵਾਰ ਬੜੀ ਹੀ ਧੂਮ-ਧਾਮ ਦੇ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਰਗਾਹ ਦੇ ਮੁੱਖ ਸੇਵਾਦਾਰ ਬਲਕਾਰ ਸਿੰਘ ਡਾਲਾ ਨੇ ਦੱਸਿਆ ਕਿ ਦੁਪਹਿਰ 1 ਵਜੇ ਇਸ ਮੇਲੇ ਦਾ ਰਸਮੀ ਉਦਘਾਟਨ ਆਪ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਆਪਣੇ ਕਰ ਕਮਲਾਂ ਨਾਲ ਕਰਨਗੇ | ਉਪਰੰਤ ਰੰਗਾ ਰੰਗ ਪ੍ਰੋਗਰਾਮ ਦੌਰਾਨ ਮੰਨਤ ਜੰਨਤ ਨਕਾਲ ਪਾਰਟੀ ਅਤੇ ਪੰਜਾਬ ਦੇ ਮਸ਼ਹੂਰ ਕਲਾਕਾਰ ਕਾਸ਼ੀ ਨਾਥ ਆਪਣੇ ਮਕਬੂਲ ਗੀਤਾਂ ਰਾਹੀ ਦਰਸ਼ਕਾਂ ਦਾ ਮਨੋਰੰਜਨ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਬਲਕਾਰ ਸਿੰਘ ਡਾਲਾ, ਸਰਪੰਚ ਤਲਵਾੜਾ ਜਗਜੀਤ ਸਿੰਘ ਜੱਗੀ, ਗੁਰਜੋਤ ਸਿੰਘ ਸੰਧੂ, ਪੁੰਨਾ ਨਡਾਲਾ, ਵਰਿੰਦਰ ਕੌਰ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸਮਾਜ ਸੇਵੀ ਨਿਰਮਲ ਸਿੰਘ ਦਦਰਾਲ ਦੀ ਮਾਤਾ ਗੁਰਨਾਮ ਕੌਰ ਨਮਿਤ ਪਾਠ ਦਾ ਭੋਗ ਕੱਲ੍ਹ ਅਗਲੀ ਖ਼ਬਰ ਪ੍ਰਕਾਸ਼ ਪੁਰਬ 'ਤੇ ਵੀ ਪਾਵਨ ਨਗਰੀ ਦੀਆਂ ਸੜਕਾਂ ਨਾ ਬਣਾਉਣ ਕਾਰਨ ਸੰਗਤਾਂ 'ਚ ਭਾਰੀ ਰੋਸ-ਇੰਜ. ਸਵਰਨ ਸਿੰਘ, ਬੀਬੀ ਰੂਹੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।