ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਭਵਨ ਵਿਖੇ ਧਾਰਮਿਕ ਸਮਾਗਮ ਕਰਵਾਇਆ
ਅਜੀਤ ਡੈਸਕ
24-10-2025
ਆਨੰਦ ਕਾਲਜ ਵਿਖੇ ਵਿਸ਼ਵਕਰਮਾ ਦਿਵਸ ਸਬੰਧੀ ਸਮਾਗਮ ਕਰਵਾਇਆ
ਕਪੂਰਥਲਾ-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਵਿਖੇ ਸਿਵਲ ਅਤੇ ਕੰਪਿਊਟਰ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਵਕਰਮਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਸ਼ਵਕਰਮਾ ਜੀ ਦੀ ਪੂਜਾ ਕੀਤਾ ਗਈ | ਇਸ ਸਮਾਗਮ ਦੌਰਾਨ ਕਾਲਜ ਪ੍ਰਬੰਧਕ ਕਮੇਟੀ ਦੀ ਚੇਅਰਮੈਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੂਚੀ ਆਨੰਦ, ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ, ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਵਿਦਿਆਰਥੀ ਸ਼ਾਮਲ ਹੋਏ | ਕਾਲਜ ਵਿਖੇ ਭਗਵਾਨ ਵਿਸ਼ਵਕਰਮਾ ਜੀ ਦੀ ਮੂਰਤੀ ਸਥਾਪਿਤ ਕਰਕੇ ਪੂਜਾ ਕੀਤੀ ਗਈ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਕਾਲਜ ਦੇ ਐਮ.ਡੀ. ਵਿਕਰਮ ਆਨੰਦ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ |