ਭੁਲੱਥ, 23 ਅਕਤੂਬਰ (ਮੇਹਰ ਚੰਦ ਸਿੱਧੂ)-ਭੁਲੱਥ ਗਰਬੀ ਵਿਖੇ ਵਿਸ਼ਵਕਰਮਾ ਮੰਦਿਰ ਵਿਚ ਸਮੂਹ ਸੰਗਤਾਂ ਵਲੋਂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਭੁਲੱਥ ਦੇ ਵਿਸ਼ਵਕਰਮਾ ਮੰਦਿਰ ਵਿਚ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ ਤੇ ਕਵੀਸ਼ਰੀ ਜਥੇ ਵਲੋਂ ਭਗਵਾਨ ਵਿਸ਼ਵਕਰਮਾ ਦੇ ਜੀਵਨ ਕਲਾ ਕਿਰਤ ਸਬੰਧੀ ਚਾਨਣਾ ਪਾਇਆ ਗਿਆ | ਸੁਖਮਨੀ ਸਾਹਿਬ ਦੇ ਭੋਗ ਉਪਰੰਤ ਸਿੰਘ ਸਭਾ ਗੁਰਦੁਆਰਾ ਸਾਹਿਬ ਭੁਲੱਥ ਦੇ ਕੀਰਤਨੀ ਜਥੇ ਵੱਲੋਂ ਹਾਜ਼ਰੀ ਲਗਵਾਈ ਗਈ ਵਿਸ਼ਵਕਰਮਾ ਸੇਵਕ ਸਭਾ ਦੇ ਪ੍ਰਬੰਧਕਾਂ ਵਲੋਂ ਪਹੁੰਚੀਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਤੇ ਸੇਵਕ ਸਭਾ ਵਲੋਂ ਇਸ ਮੌਕੇ ਲੰਗਰ ਵੀ ਲਗਾਏ ਗਏ | ਇਸ ਮੌਕੇ ਕਮੇਟੀ ਮੈਂਬਰ ਕੁਦਰਤਜੀਤ ਸਿੰਘ, ਇੰਦਰਜੀਤ ਸਿੰਘ, ਗੁਰਦੇਵ ਸਿੰਘ, ਹਰਪ੍ਰੀਤ ਸਿੰਘ, ਲਖਬੀਰ ਸਿੰਘ, ਲਾਲ ਸਿੰਘ, ਰਸ਼ਪਾਲ ਸਿੰਘ, ਬੀਰ ਸਿੰਘ, ਕਸ਼ਮੀਰ ਸਿੰਘ, ਗੁਰਦੇਵ ਸਿੰਘ, ਬੱਬੂ ਜਸਵਿੰਦਰ ਸਿੰਘ ਪ੍ਰਧਾਨ ਸੁੱਚਾ ਸਿੰਘ, ਹੰਸਪਾਲ, ਸੰਤੋਖ ਸਿੰਘ, ਬਲਵੀਰ ਸਿੰਘ ਮਠਾਰੂ, ਸੁਖਦੇਵ ਸਿੰਘ ਮਠਾਰੂ, ਬਲਵਿੰਦਰ ਸਿੰਘ ਭਾਰਜ, ਜਤਿੰਦਰ ਸਿੰਘ ਭਾਰਜ, ਇੰਦਰਜੀਤ ਸਿੰਘ ਭਾਰਜ, ਅਮਰੀਕ ਸਿੰਘ, ਦਲਜੀਤ ਸਿੰਘ, ਜੋਗਾ ਸਿੰਘ, ਮਹਿੰਗਾ ਰਾਮ, ਜਰਨੈਲ ਸਿੰਘ, ਅਜੇ ਸਿੰਘ, ਗੁਰਦੀਪ ਸਿੰਘ ਬਾਜਵਾ, ਹਰਵਿੰਦਰ ਸਿੰਘ, ਦਲਵਿੰਦਰ ਸਿੰਘ, ਮੋਹਣ ਸਿੰਘ, ਗੁਰਜੀਤ ਸਿੰਘ, ਜਸਬੀਰ ਸਿੰਘ ਭੁੱਲਰ, ਹਰਜੀਤ ਸਿੰਘ ਤੇ ਹੋਰ ਹਾਜ਼ਰ ਸਨ |