23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਨੰਬਰਦਾਰ ਯੂਨੀਅਨ ਦੀ ਤਰਨਤਾਰਨ ਰੈਲੀ 'ਚ ਸੁਲਤਾਨਪੁਰ ਲੋਧੀ ਤੋਂ ਵੱਡਾ ਜਥਾ ਸ਼ਾਮਿਲ ਹੋਵੇਗਾ

ਅਜੀਤ ਡੈਸਕ 24-10-2025
ਸੁਲਤਾਨਪੁਰ ਲੋਧੀ, 23 ਅਕਤੂਬਰ (ਥਿੰਦ)-ਤਹਿਸੀਲ ਸੁਲਤਾਨਪੁਰ ਲੋਧੀ ਦੀ ਨੰਬਰਦਾਰ ਯੂਨੀਅਨ ਦੀ ਮੀਟਿੰਗ ਤਹਿਸੀਲ ਪ੍ਰਧਾਨ ਸਤਵਿੰਦਰ ਸਿੰਘ ਸੱਤਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਵੇਈਾ ਕਿਨਾਰੇ ਹੋਈ | ਜਿਸ ਵਿਚ ਨੰਬਰਦਾਰ ਯੂਨੀਅਨ ਦੇ ਜਨਰਲ ਸਕੱਤਰ ਲਹਿੰਬਰ ਸਿੰਘ ਸਰਾਏ ਜੱਟਾਂ, ਸੁਲਤਾਨਪੁਰ ਲੋਧੀ ਦੇ ਸ਼ਹਿਰੀ ਪ੍ਰਧਾਨ ਨੰਬਰਦਾਰ ਕਸ਼ਮੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਸਵਾਲ, ਮੀਤ ਪ੍ਰਧਾਨ ਜਗਜੀਤ ਸਿੰਘ ਅਦਾਲਤ ਚੱਕ, ਨੰਬਰਦਾਰ ਜੋਗਿੰਦਰ ਰਾਮ ਨਸੀਰਪੁਰ, ਨੰਬਰਦਾਰ ਸੁਖਦੇਵ ਸਿੰਘ ਸਵਾਲ, ਨੰਬਰਦਾਰ ਓਮ ਪ੍ਰਕਾਸ਼, ਨੰਬਰਦਾਰ ਮਲਕੀਤ ਸਿੰਘ ਡਡਵਿੰਡੀ, ਨੰਬਰਦਾਰ ਸੁਖਵਿੰਦਰ ਸਿੰਘ ਨੱਥੂਪੁਰ ਖ਼ਜ਼ਾਨਚੀ, ਨੰਬਰਦਾਰ ਸਰਬਜੀਤ ਸਿੰਘ ਕਾਲੇਵਾਲ, ਨੰਬਰਦਾਰ ਬਾਵਾ ਸਿੰਘ ਮਹੀਜੀਤਪੁਰ, ਨੰਬਰਦਾਰ ਨਰਿੰਝਨ ਸਿੰਘ ਕਾਲੂ ਭਾਟੀਆ, ਨੰਬਰਦਾਰ ਸਤੀਸ਼ ਕੁਮਾਰ ਭਾਗੋਬੁੱਢਾ, ਨੰਬਰਦਾਰ ਜੋਗਿੰਦਰ ਸਿੰਘ ਬੂਸੋਵਾਲ, ਨੰਬਰਦਾਰ ਸੁਰਿੰਦਰ ਸਿੰਘ, ਗੁਰਜੰਟ ਸਿੰਘ ਨੰਬਰਦਾਰ ਹੈਬਤਪੁਰ, ਨੰਬਰਦਾਰ ਮਨਜੀਤ ਸਿੰਘ ਆਦਿ ਨੇ ਸ਼ਿਰਕਤ ਕੀਤੀ | ਮੀਟਿੰਗ ਉਪਰੰਤ ਜਨਰਲ ਸਕੱਤਰ ਲਹਿੰਬਰ ਸਿੰਘ ਨੇ ਦੱਸਿਆ ਕਿ ਯੂਨੀਅਨ ਦੇ ਪ੍ਰਧਾਨ ਸਤਵਿੰਦਰ ਸਿੰਘ ਸੱਤਾ ਸਾਬੂਵਾਲ ਦੀ ਸਿਹਤ ਠੀਕ ਨਾ ਹੋਣ ਕਰਕੇ ਮੀਟਿੰਗ ਵਿਚ ਨਹੀਂ ਪੁੱਜ ਸਕੇ | ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਇਹ ਮਤਾ ਪਾਸ ਕੀਤਾ ਗਿਆ ਕਿ ਪੰਜਾਬ ਨੰਬਰਦਾਰ ਯੂਨੀਅਨ ਰਜਿ. ਨੰਬਰ 643 ਵੱਲੋਂ ਤਰਨਤਾਰਨ ਵਿਧਾਨ ਸਭਾ ਹਲਕੇ ਵਿਚ 25 ਅਕਤੂਬਰ ਨੂੰ ਕੀਤੀ ਜਾ ਰਹੀ ਰੋਸ ਰੈਲੀ ਵਿਚ ਤਹਿਸੀਲ ਸੁਲਤਾਨਪੁਰ ਲੋਧੀ ਤੋਂ ਭਾਰੀ ਗਿਣਤੀ ਵਿਚ ਨੰਬਰਦਾਰ ਸ਼ਾਮਲ ਹੋਣਗੇ | ਇਸ ਸਮੇਂ ਨੰਬਰਦਾਰਾਂ ਵੱਲੋਂ ਇਲਾਕੇ ਦੇ ਲੋਕਾਂ ਨੂੰ ਪਰਾਲੀ ਤੇ ਹੋਰ ਰਹਿੰਦ ਖੰੂਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ | ਇਸ ਸਮੇਂ ਨੰਬਰਦਾਰ ਯੂਨੀਅਨ ਸੁਲਤਾਨਪੁਰ ਲੋਧੀ ਵੱਲੋਂ ਇਹ ਵੀ ਮਤਾ ਪਾਸ ਕਰਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੜਕਾਂ ਤੇ ਫਿਰਦੇ ਆਵਾਰਾ ਡੰਗਰਾਂ ਤੇ ਕੁੱਤਿਆਂ ਨੂੰ ਕਾਬੂ ਕਰਕੇ ਸੇਫ ਜਗ੍ਹਾ ਰੱਖਣ ਦਾ ਪ੍ਰਬੰਧ ਕਰੇ ਤਾਂ ਜੋ ਆਮ ਜਨਤਾ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ |
ਪਿਛਲੀ ਖ਼ਬਰ ਭਾਰਤੀ ਰੇਲਵੇ ਨੂੰ ਵਿਸ਼ਵ ਮਿਆਰਾਂ ਦੇ ਅਨੂਕੁਲ ਬਣਾਉਣ ਵਿਚ ਆਰ.ਸੀ.ਐਫ. ਦਾ ਸ਼ਲਾਘਾਯੋਗ ਯੋਗਦਾਨ-ਹਰੀ ਸ਼ੰਕਰ ਵਰਮਾ ਅਗਲੀ ਖ਼ਬਰ ਸੀਡੀਪੀਓ ਨੇ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਬਾਲ ਵਿਆਹ ਰੁਕਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।