23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਮੋਟਰਸਾਈਕਲ ਤੇ ਕਾਰ ਦੀ ਟੱਕਰ ਵਿਚ ਇਕ ਔਰਤ ਸਮੇਤ ਦੋ ਵਿਅਕਤੀ ਜ਼ਖ਼ਮੀ

ਅਜੀਤ ਡੈਸਕ 01-11-2025
ਕਪੂਰਥਲਾ, 31 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਕਰਤਾਰਪੁਰ ਰੋਡ 'ਤੇ ਕ੍ਰਾਈਸਟ ਕਿੰਗ ਕਾਨਵੈਂਟ ਸਕੂਲ ਦੇ ਨੇੜੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਔਰਤ ਸਮੇਤ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ | ਜੇਰੇ ਇਲਾਜ ਸੁਨੀਤਾ ਪਤਨੀ ਸੰਨੀ ਵਾਸੀ ਮਹਿਤਾਬਗੜ੍ਹ ਨੇ ਦੱਸਿਆ ਕਿ ਉਨ੍ਹਾਂ ਦੀ ਘਰ ਦੀ ਛੱਤ ਬੀਤੇ ਦਿਨ ਡਿੱਗ ਪਈ ਸੀ ਜਿਸਦੀ ਦਰਖ਼ਾਸਤ ਦੇਣ ਉਹ ਡੀ.ਸੀ. ਦਫ਼ਤਰ ਆਪਣੇ ਰਿਸ਼ਤੇਦਾਰ ਸੁਰਜੀਤ ਰਾਮ ਪੁੱਤਰ ਦਰਸ਼ਨ ਲਾਲ ਵਾਸੀ ਜਫਰਵਾਲਾ ਸ਼ਾਹਕੋਟ ਨਾਲ ਗਈ ਸੀ ਤੇ ਵਾਪਸੀ ਸਮੇਂ ਜਦੋਂ ਉਹ ਕਰਤਾਰਪੁਰ ਰੋਡ 'ਤੇ ਕ੍ਰਾਈਸਟ ਕਿੰਗ ਕਾਨਵੈਂਟ ਸਕੂਲ ਨੇੜੇ ਪਹੁੰਚੇ ਤਾਂ ਇਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਜ਼ਖਮੀ ਹੋ ਗਏ | ਡਿਊਟੀ ਡਾਕਟਰ ਵਲੋਂ ਸੁਰਜੀਤ ਰਾਮ ਦੀ ਹਾਲਤ ਗੰਭੀਰ ਦੇਖਦੇ ਹੋਏ ਉਸਨੂੰ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਗਿਆ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਪਹਿਲਾਂ ਹੀ ਡੁੱਬਣ ਕਿਨਾਰੇ ਚੱਲ ਰਹੀ ਕਿਸਾਨੀ ਨੂੰ ਖਾਦਾਂ ਵਿਚ ਇਹ ਵਾਧਾ ਹੋਰ ਲੈ ਡੁੱਬੇਗਾ-ਕਿਸਾਨ ਆਗੂ ਅਗਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸੰਬੰਧੀ 13 ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।