16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸੜਕ ਹਾਦਸੇ 'ਚ ਇਕ ਵਿਅਕਤੀ ਗੰਭੀਰ ਜ਼ਖਮੀ

ਅਜੀਤ ਡੈਸਕ 02-11-2025
ਕਪੂਰਥਲਾ, 1 ਨਵੰਬਰ (ਅਮਨਜੋਤ ਸਿੰਘ ਵਾਲੀਆ)-ਡੀ.ਸੀ. ਚੌਕ ਵਿਖੇ ਮੋਟਰਸਾਈਕਲ ਚਾਲਕ ਸੜਕ ਵਿਚ ਪਏ ਟੋਏ ਪਏ ਹੋਣ ਕਾਰਨ ਡਿੱਗ ਕੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਸਿਵਲ ਹਸਪਤਾਲ ਕਪੂਰਥਲਾ ਵਿਚ ਜੇਰੇ ਇਲਾਜ ਤਨਵੀਰ ਪੁੱਤਰ ਰਮੇਸ਼ ਲਾਲ ਵਾਸੀ ਮੀਰਾਪੁਰ ਨਕੋਦਰ ਨੇ ਦੱਸਿਆ ਕਿ ਉਹ ਬੱਸ ਸਟੈਂਡ ਕਪੂਰਥਲਾ ਨੇੜੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ, ਜਦੋਂ ਉਹ ਡੀ.ਸੀ. ਚੌਂਕ ਕੋਲ ਪਹੁੰਚਿਆ ਤਾਂ ਸੜਕ ਟੁੱਟੀ ਹੋਣ ਕਾਰਨ ਉਸਦਾ ਮੋਟਰਸਾਈਕਲ ਬੇਕਾਬੂ ਹੋ ਗਿਆ ਤੇ ਉਹ ਸੜਕ 'ਤੇ ਡਿੱਗ ਕੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜਿੱਥੇ ਡਿਊਟੀ ਡਾ. ਸਾਹਿਲ ਤੇ ਇੰਦਰਪ੍ਰੀਤ ਸਿੰਘ ਵਲੋਂ ਉਸਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਹੈ |
ਪਿਛਲੀ ਖ਼ਬਰ ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਭਲਕੇ ਬਿਜਲੀ ਸੋਧ ਬਿੱਲ ਦੇ ਵਿਰੋਧ 'ਚ ਸਰਕਲ ਪੱਧਰ 'ਤੇ ਰੋਸ ਰੈਲੀਆਂ ਕਰੇਗੀ-ਇੰਜ. ਬਾਜਵਾ... ਅਗਲੀ ਖ਼ਬਰ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜੈਅੰਤੀ ਸੰਬੰਧੀ ਭਾਜਪਾ ਨੇ ਪਦ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।