15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੁਰਦੁਆਰਾ ਸਾਹਿਬ ਬਾਵਿਆਂ ਤੋਂ 9 ਨੂੰ ਕੱਢੀ ਜਾਵੇਗੀ 20ਵੀਂ ਗੁਰੂ ਲਾਧੋ ਰੇ ਯਾਤਰਾ

ਅਜੀਤ ਡੈਸਕ 04-11-2025
ਕਪੂਰਥਲਾ, 3 ਨਵੰਬਰ (ਵਿ.ਪ੍ਰ.)-ਬੀਬੀ ਭਾਨੀ ਇਸਤਰੀ ਸੇਵਾ ਸੁਸਾਇਟੀ ਰਜਿ. ਗੁਰਦੁਆਰਾ ਸਾਹਿਬ ਬਾਵਿਆਂ ਕਪੂਰਥਲਾ ਵਲੋਂ ਬਾਬਾ ਲੱਖੀ ਸ਼ਾਹ ਇੰਟਰਨੈਸ਼ਨਲ ਸਿੱਖ ਫੋਰਮ ਰਜਿ., ਗੁਰਦੁਆਰਾ ਸਾਹਿਬ ਬਾਵਿਆਂ ਵੈੱਲਫੇਅਰ ਸੁਸਾਇਟੀ ਰਜਿ., ਭਾਈ ਤਾਰੂ ਸਿੰਘ ਸੇਵਾ ਸੁਸਾਇਟੀ, ਸਮੂਹ ਧਾਰਮਿਕ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ ਵਿਚ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਨੂੰ ਸਮਰਪਿਤ 20ਵੀਂ ਗੁਰੂ ਲਾਧੋ ਰੇ ਯਾਤਰਾ 9 ਨਵੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਗੁਰਦੁਆਰਾ ਸਾਹਿਬ ਬਾਵਿਆਂ ਕਪੂਰਥਲਾ ਤੋਂ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਬਕਾਲਾ ਲਈ ਰਵਾਨਾ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯਾਤਰਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਯਾਤਰਾ ਗੁਰਦੁਆਰਾ ਸਾਹਿਬ ਬਾਵਿਆਂ ਕਪੂਰਥਲਾ ਤੋਂ ਆਰੰਭ ਹੋ ਕੇ ਗੁਰਦੁਆਰਾ ਸਾਹਿਬ ਸੀਨਪੁਰਾ, ਅਵਤਾਰ ਆਟੋ ਟੈੱਕ ਪਿੰਡ ਕਾਂਜਲੀ, ਪਿੰਡ ਧੰਮ, ਗੁਰਦੁਆਰਾ ਸਾਹਿਬ ਨਿਜ਼ਾਮਪੁਰ, ਲਾਰਡ ਕ੍ਰਿਸ਼ਨਾ ਕਾਲਜ, ਗੁਰਦੁਆਰਾ ਨਾਨਕ ਦਰਬਾਰ ਪਿੰਡ ਠੀਕਰੀਵਾਲ, ਪਿੰਡ ਨੂਰਪੁਰ ਲੁਬਾਣਾ, ਨੂਰਪੁਰ ਜੱਟਾਂ, ਪਿੰਡ ਬੁੱਢਾ ਥੇਹ, ਪਿੰਡ ਮੰਡੇਰ, ਫੱਤੂਚੱਕ ਤੇ ਮਿਆਣੀ ਬਾਕਰਪੁਰ ਢਿਲਵਾਂ ਤੋਂ ਹੁੰਦੀ ਹੋਈ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚੇਗੀ | ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਯਾਤਰਾ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ |
ਪਿਛਲੀ ਖ਼ਬਰ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੂੰ ਭਿ੍ਸ਼ਟਾਚਾਰ ਨੂੰ ਰੋਕਣ ਲਈ ਕੀਤਾ ਜਾਗਰੂਕ ਅਗਲੀ ਖ਼ਬਰ ਕੁੱਟਮਾਰ ਕਰਕੇ ਜ਼ਖਮੀ ਕਰਨ ਸੰਬੰਧੀ ਤਿੰਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।