28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ 6 ਮੋਬਾਈਲ ਫੋਨ ਬਰਾਮਦ

ਅਜੀਤ ਡੈਸਕ 05-11-2025
ਕਪੂਰਥਲਾ, 4 ਨਵੰਬਰ (ਸਡਾਨਾ)-ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫੋਨ ਮਿਲਣ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ ਦੋ ਵੱਖ-ਵੱਖ ਕੇਸ ਦਰਜ ਕੀਤੇ ਹਨ | ਪਹਿਲੇ ਮਾਮਲੇ ਤਹਿਤ ਸਹਾਇਕ ਸੁਪਰਡੈਂਟ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਬੈਰਕਾਂ ਦੀ ਤਲਾਸ਼ੀ ਦੌਰਾਨ 5 ਮੋਬਾਈਲ ਫੋਨ ਬਰਾਮਦ ਹੋਏ, ਜਿਸ ਤਹਿਤ ਕੋਤਵਾਲੀ ਪੁਲਿਸ ਨੇ ਹਵਾਲਾਤੀ ਸਮੀਰ ਉਰਫ਼ ਸੋਨਾ ਵਾਸੀ ਫਿਲੋਰ, ਗੁਰਜਿੰਦਰ ਸਿੰਘ ਉਰਫ਼ ਗੁਰੀ ਵਾਸੀ ਲਾਟੀਆਂਵਾਲ ਤੇ ਪਵਨਦੀਪ ਸਿੰਘ ਉਰਫ਼ ਪਵਨ ਵਾਸੀ ਬੁਤਾਲਾ ਜ਼ਿਲ੍ਹਾ ਕਪੂਰਥਲਾ ਨੂੰ ਨਾਮਜ਼ਦ ਕੀਤਾ ਹੈ ਤੇ ਇਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਹੋਰ ਪੁੱਛਗਿਛ ਕੀਤੀ ਜਾਵੇਗੀ | ਦੂਸਰੇ ਮਾਮਲੇ ਤਹਿਤ ਸਹਾਇਕ ਸੁਪਰਡੈਂਟ ਵਿਕਰਮ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਲਈ ਗਈ ਅਚਨਚੇਤ ਤਲਾਸ਼ੀ ਦੌਰਾਨ ਹਵਾਲਾਤੀ ਲਵਪ੍ਰੀਤ ਸਿੰਘ ਵਾਸੀ ਲੋਹੀਆਂ ਪਾਸੋਂ ਇਕ ਮੋਬਾਈਲ ਫੋਨ ਬਰਾਮਦ ਹੋਇਆ ਤੇ ਉਸ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਸਿਟੀ ਲੈਬਾਰਟਰੀ ਭੁਲੱਥ ਵਿਖੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਭਾਰੀ ਛੋਟ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ 'ਚ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।