28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਲੁੱਟਾਂ-ਖੋਹਾਂ ਕਰਨ ਦੇ ਮਾਮਲੇ 'ਚ ਲੋੜੀਂਦੇ 4 ਦੋਸ਼ੀ ਗਿ੍ਫ਼ਤਾਰ

ਅਜੀਤ ਡੈਸਕ 05-11-2025
ਕਪੂਰਥਲਾ, 4 ਨਵੰਬਰ (ਸਡਾਨਾ)-ਸਿਟੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਦੇ ਮਾਮਲੇ ਵਿਚ 4 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕਿ ਬੀਤੇ ਦਿਨ ਪਵਨਦੀਪ ਕੌਰ ਵਾਸੀ ਜੱਗੂ ਸ਼ਾਹ ਡੇਰਾ ਡੇਰਾ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਉਹ ਸਵੇਰ ਦੇ ਸਮੇਂ ਪੈਦਲ ਔਜਲਾ ਫਾਟਕ ਵਾਲੇ ਪਾਸੇ ਜਾ ਰਹੀ ਸੀ ਤਾਂ ਪਿੱਛੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਉਸ ਦਾ ਮੋਬਾਈਲ ਫੋਨ ਖੋਹ ਲਿਆ ਤੇ ਫਰਾਰ ਹੋ ਗਏ | ਕੇਸ ਦਰਜ ਕਰਨ ਉਪਰੰਤ ਏ.ਐਸ.ਆਈ. ਸੁਖਜਿੰਦਰ ਸਿੰਘ ਵਲੋਂ ਵੱਖ-ਵੱਖ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ, ਜਿਸ ਉਪਰੰਤ ਕਥਿਤ ਦੋਸ਼ੀ ਗੁਰਜਿੰਦਰ ਸਿੰਘ ਵਾਸੀ ਖੋਜੇਵਾਲ ਤੇ ਨਛੱਤਰ ਸਿੰਘ ਵਾਸੀ ਧਾਲੀਵਾਲ ਦੋਵਾਂ ਨੂੰ ਨਾਮਜ਼ਦ ਕਰਕੇ ਇਨ੍ਹਾਂ ਨੂੰ ਵਾਰਦਾਤ ਮੌਕੇ ਵਰਤੇ ਗਏ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਗਿਆ ਤੇ ਇਨ੍ਹਾਂ ਦੇ ਕਬਜ਼ੇ ਵਿਚੋਂ 2 ਮੋਬਾਈਲ ਫੋਨ ਬਰਾਮਦ ਕੀਤੇ ਗਏ | ਅਮਨਦੀਪ ਨਾਹਰ ਨੇ ਦੱਸਿਆ ਕਿ ਦੂਸਰੇ ਮਾਮਲੇ ਵਿਚ ਸ਼ਿਕਾਇਤਕਰਤਾ ਬਲਕਾਰ ਸਿੰਘ ਵਾਸੀ ਕੁੱਦੋਵਾਲ ਨੇ ਪੁਲਿਸ ਨੇ ਨੂੰ ਆਪਣੇ ਬਿਆਨਾਂ ਵਿਚ ਦੱਸਿਆ ਕਿ ਉਹ ਮੁਹੱਲਾ ਮਹਿਤਾਬਗੜ੍ਹ ਤੋਂ ਸਵਾਰੀ ਛੱਡ ਕੇ ਵਾਪਸ ਆ ਰਿਹਾ ਸੀ ਤਾਂ ਰਸਤੇ ਵਿਚ ਤਿੰਨ ਵਿਅਕਤੀਆਂ ਨੇ ਉਸ ਨੂੰ ਰੋਕਿਆ ਤੇ ਕੁੱਝ ਅੱਗੇ ਜਾ ਕੇ ਉਸ ਨੂੰ ਧਮਕੀ ਦਿੱਤੀ ਤੇ ਮਾਰਕੁੱਟ ਕਰਕੇ ਉਸ ਪਾਸੋਂ 4 ਹਜ਼ਾਰ ਰੁਪਏ ਨਕਦੀ, ਇਕ ਸੋਨੇ ਦੀ ਮੁੰਦਰੀ ਖੋਹ ਲਈ ਤੇ ਮੌਕੇ ਤੋਂ ਫਰਾਰ ਹੋ ਗਏ | ਪੁਲਿਸ ਨੇ ਕੇਸ ਦਰਜ ਕਰਨ ਉਪਰੰਤ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕਥਿਤ ਦੋਸ਼ੀ ਸੁਖਜਿੰਦਰ ਸਿੰਘ ਵਾਸੀ ਮੁਹੱਲਾ ਮਹਿਤਾਬਗੜ੍ਹ ਤੇ ਅਜੈ ਕੁਮਾਰ ਵਾਸੀ ਮੁਹੱਲਾ ਮਹਿਤਾਬਗੜ੍ਹ ਨੂੰ ਗਿ੍ਫ਼ਤਾਰ ਕਰ ਲਿਆ ਤੇ ਇਨ੍ਹਾਂ ਦੇ ਕਬਜ਼ੇ ਵਿਚੋਂ 2 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਹੈ ਤੇ ਪੁੱਛਗਿਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ |
ਪਿਛਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਤੁਰੰਤ ਪ੍ਰਵਾਨ ਕਰੇ- ਐਸ.ਕੇ.ਐਮ. ਅਗਲੀ ਖ਼ਬਰ ਨਗਰ ਕੀਰਤਨ 'ਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।