19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੰਗਰ ਲਗਾਏ

ਅਜੀਤ ਡੈਸਕ 07-11-2025
ਸੁਲਤਾਨਪੁਰ ਲੋਧੀ, 6 ਨਵੰਬਰ (ਨਰੇਸ਼ ਹੈਪੀ)-ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਪੁੱਡਾ ਕਾਲੋਨੀ ਵਾਸੀਆਂ ਵਲੋਂ ਸਾਂਝੇ ਤੌਰ 'ਤੇ ਚਾਹ-ਪਕੌੜਿਆਂ ਅਤੇ ਮਠਿਆਈਆਂ ਦੇ ਅਟੁੱਟ ਲੰਗਰ ਲਗਾਏ ਗਏ | ਲੰਗਰ ਦਾ ਉਦਘਾਟਨ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨੇ ਕੀਤਾ | ਉਨ੍ਹਾਂ ਪੁੱਡਾ ਕਾਲੋਨੀ ਵਾਸੀਆਂ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਪੁੱਡਾ ਕਲੋਨੀ ਵਾਸੀਆਂ ਵੱਲੋਂ ਸੱਜਣ ਸਿੰਘ ਚੀਮਾ ਅਤੇ ਸਾਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਗੁਰਚਰਨ ਸਿੰਘ ਬਿੱਟੂ, ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਨੰਬਰਦਾਰ ਜਤਿੰਦਰਜੀਤ ਸਿੰਘ ਜੱਜੀ, ਪੀਏ ਲਵਪ੍ਰੀਤ ਸਿੰਘ, ਮਨਜੀਤ ਸਿੰਘ ਜੈਨਪੁਰ, ਸਰਪੰਚ ਹਰਜਿੰਦਰ ਸਿੰਘ ਮਨਿਆਲਾ, ਹਰਦੀਪ ਸਿੰਘ ਦੂਲੋਵਾਲ, ਕੌਂਸਲਰ ਰਜਿੰਦਰ ਸਿੰਘ, ਠੇਕੇਦਾਰ ਗੁਰਸ਼ਰਨ ਸਿੰਘ ਵਿੱਕੀ, ਕੰਵਰਜੀਤ ਸਿੰਘ ਢਿੱਲੋਂ, ਸ਼ਰਨਜੀਤ ਸਿੰਘ, ਡਾ. ਅਨੂਪ ਸਿੰਘ, ਬਲਦੇਵ ਸਿੰਘ ਟੀਟਾ, ਹਰੀਸ਼ ਪਾਲ ਰਾਵਲ, ਡਾ. ਬਲਵਿੰਦਰ ਸਿੰਘ, ਨਵਦੀਪ ਸਿੰਘ ਸੰਧੂ, ਦੀਪ ਇੰਦਰ ਸਿੰਘ, ਦਵਿੰਦਰਜੀਤ ਸਿੰਘ ਭਗਤ, ਡਾ. ਹਰਜੀਤ ਸਿੰਘ, ਖੁਸ਼ਵਿੰਦਰ ਸਿੰਘ ਹਾਂਡਾ, ਬਲਾਕ ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਲਖਵਿੰਦਰ ਸਿੰਘ ਜੈਨਪੁਰ, ਨੀਰਜ ਚੰਦੀ, ਕੁਲਦੀਪ ਸਿੰਘ ਭੀਮ ਕਦੀਮ ਅਤੇ ਵੱਡੀ ਗਿਣਤੀ 'ਚ ਬੀਬੀਆਂ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਸਮਾਗਮ ਅਗਲੀ ਖ਼ਬਰ ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।