ਗੁਰੂ ਘਰਾਂ 'ਚ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਅਜੀਤ ਡੈਸਕ
07-11-2025
ਭੁਲੱਥ, 6 ਨਵੰਬਰ (ਮਨਜੀਤ ਸਿੰਘ ਰਤਨ)-ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਭੁਲੱਥ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਪਹਿਲਾਂ ਰੱਖੇ ਗਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਹੈੱਡ ਗ੍ਰੰਥੀ ਭਾਈ ਰੇਸ਼ਮ ਸਿੰਘ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਆਈਆਂ ਹੋਈਆਂ ਸੰਗਤਾਂ ਨੂੰ ਸੈਕਟਰੀ ਸੰਗਤ ਸਿੰਘ ਨੇ ਗੁਰੂ ਜੀ ਦੇ ਜੀਵਨ ਤੇ ਚਾਨਣਾ ਪਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ, ਖ਼ਜ਼ਾਨਚੀ ਅਮਰੀਕ ਸਿੰਘ, ਪੂਰਨ ਸਿੰਘ, ਮਿਸਤਰੀ ਸੰਤੋਖ ਸਿੰਘ, ਜੋਗਾ ਸਿੰਘ, ਜਸਵੀਰ ਸਿੰਘ ਮੁਲਤਾਨੀ, ਬਲਵਿੰਦਰ ਸਿੰਘ, ਬਲਵੀਰ ਸਿੰਘ, ਰਾਮਪਾਲ ਰਤਨ, ਸਤਪਾਲ ਸਿੰਘ, ਦਵਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸੰਤਸਰ ਸਾਹਿਬ ਭੁਲੱਥ ਸ਼ਰਕੀ ਵਿਖੇ
ਗੁਰਦੁਆਰਾ ਸੰਤਸਰ ਸਾਹਿਬ ਭੁਲੱਥ ਸ਼ਰਕੀ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ਭਾਈ ਸੁਰਿੰਦਰ ਸਿੰਘ ਦੇ ਕੀਰਤੀ ਜਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬੋਲਦਿਆਂ ਡਾ. ਮਾਨ ਸਿੰਘ ਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਸਾਨੰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚੱਲ ਕੇ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਨੰੂ ਅਮਲ ਵਿਚ ਲਿਆਉਣਾ ਚਾਹੀਦਾ ਹੈ | ਇਸ ਮੌਕੇ ਨੰਬਰਦਾਰ ਰਣਜੀਤ ਸਿੰਘ ਰਿੰਪੀ, ਬਖ਼ਸ਼ੀਸ਼ ਸਿੰਘ, ਚਰਨਜੀਤ ਸਿੰਘ, ਕੈਪਟਨ ਸੁਖਵਿੰਦਰ ਸਿੰਘ, ਕੈਪਟਨ ਦਲਜੀਤ ਸਿੰਘ, ਮਾ. ਜਸਵੰਤ ਸਿੰਘ, ਬਲਜਿੰਦਰ ਸਿੰਘ ਪ੍ਰਧਾਨ, ਅਵਤਾਰ ਸਿੰਘ, ਮਲਕੀਤ ਸਿੰਘ, ਹਰਜਿੰਦਰ ਸਿੰਘ, ਲੈਕਚਰਾਰ ਅਮਰਜੀਤ ਸਿੰਘ, ਸੂਬੇਦਾਰ ਨਿਸ਼ਾਨ ਸਿੰਘ, ਭਾਈ ਮਨਜੀਤ ਸਿੰਘ, ਮਹਿੰਦਰ ਸਿੰਘ ਘੋਤੜਾ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਗੌਬਿੰਦਸਰ ਸਾਹਿਬ ਵਿਖੇ
ਗੁਰਦੁਆਰਾ ਗੋਬਿੰਦਸਰ ਸਾਹਿਬ ਕਰਤਾਰਪੁਰ ਰੋਡ ਭੁਲੱਥ ਵਿਖੇ ਵੀ ਪ੍ਰਕਾਸ਼ ਪੁਰਬ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ਬਾਬਾ ਵੋਰਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਤੇ ਮਹਿੰਦਰ ਸਿੰਘ ਜ਼ੀਰੇ ਵਾਲੇ ਅਤੇ ਨਿਸ਼ਾਨ ਸਿੰਘ ਮੱਲ੍ਹੀ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਡਾ. ਮੱਖਣ ਸਿੰਘ ਭੁਲੱਥ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਰਚਨਾ ਅਤੇ ਉਨ੍ਹਾਂ ਦੀਆਂ ਉਦਾਸੀਆਂ ਬਾਰੇ ਚਾਨਣਾ ਪਾਇਆ | ਇਸ ਮੌਕੇ ਜਗਤਾਰ ਸਿੰਘ ਪ੍ਰਧਾਨ, ਸੁਖਵਿੰਦਰ ਸਿੰਘ ਖ਼ਜ਼ਾਨਚੀ, ਸੁਰਜੀਤ ਸਿੰਘ ਭੂਈ, ਜਗਜੀਤ ਸਿੰਘ, ਗੁਰਪਾਲ ਸਿੰਘ, ਭਾਈ ਪੂਰਨ ਸਿੰਘ, ਨਿਸ਼ਾਨ ਸਿੰਘ ਘੋਤੜਾ, ਨਿਰਮਲ ਸਿੰਘ ਕੌਂਸਲਰ, ਕਸ਼ਮੀਰ ਸਿੰਘ, ਕੁਲਤਾਰ ਸਿੰਘ ਐਸ.ਡੀ.ਓ. , ਬੀਬੀ ਪਰਮਜੀਤ ਕੌਰ, ਬਲਵਿੰਦਰ ਕੌਰ, ਪਰਮਜੀਤ ਕੌਰ ਐਮ.ਸੀ., ਸਤਪਾਲ ਕੌਰ, ਬੀਬੀ ਸੀਮਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸੁਖਸਾਗਰ (ਬੇਰੀਆਂ ਵਾਲਾ) ਰਾਜਪੁਰ ਭੁਲੱਥ ਵਿਖੇ
ਗੁਰਦੁਆਰਾ ਸੁਖਸਾਗਰ (ਬੇਰੀਆਂ ਵਾਲਾ) ਰਾਜਪੁਰ ਭੁਲੱਥ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਰਾਤ ਦੇ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਮਹਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸੁਖ ਸਾਗਰ ਸਾਹਿਬ, ਭਾਈ ਗੁਰਮੁਖ ਸਿੰਘ ਕਥਾ ਵਾਚਕ ਅਤੇ ਭਾਈ ਆਤਮਜੀਤ ਸਿੰਘ ਦੇ ਕੀਰਤਨੀ ਜਥੇ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਜੀ ਦੇ ਜੀਵਨ ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਬੰਧਕ ਸੁਖਵੰਤ ਸਿੰਘ ਤੱਖਰ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦਾ ਇੱਥੇ ਆਉਣ 'ਤੇ ਧੰਨਵਾਦ ਕੀਤਾ | ਇਸ ਮੌਕੇ ਕੈਪਟਨ ਬਲਵੀਰ ਸਿੰਘ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਸੁਰਿੰਦਰਪਾਲ ਸਿੰਘ ਸਾਹਬੀ, ਨੰਬਰਦਾਰ ਸੁਖਜਿੰਦਰ ਸਿੰਘ ਮੁਲਤਾਨੀ, ਸੁੱਚਾ ਸਿੰਘ ਹੰਸਪਾਲ, ਅਜੀਤ ਸਿੰਘ ਘੁੰਮਣ, ਸ਼ਾਮ ਲਾਲ ਸ਼ਰਮਾ, ਗੁਰਵਿੰਦਰ ਸਿੰਘ ਸਹਿਗਲ, ਸੋਨੂੰ ਕੰਡਾ, ਮਿਸਤਰੀ ਸੰਤੋਖ ਸਿੰਘ, ਬਲਜੀਤ ਸਿੰਘ ਤੱਖਰ, ਇੰਦਰਜੀਤ ਸਿੰਘ, ਸਰਵਣ ਸਿੰਘ ਧਾਮੀ, ਪੂਰਨ ਸਿੰਘ ਫੌਜੀ, ਬਲਜੀਤ ਸਿੰਘ ਤੱਖਰ, ਲਖਵਿੰਦਰ ਸਿੰਘ ਤੱਖਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |