19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਜੀ.ਐਚ.ਜੀ. ਸ਼ਿੰਘਰਾਲਾ ਸਕੂਲ ਨਡਾਲਾ ਵਿਖੇ ਕਰਵਾਇਆ ਵਿਦਿਆਰਥੀ ਕੀਰਤਨ ਦਰਬਾਰ

ਅਜੀਤ ਡੈਸਕ 07-11-2025
ਨਡਾਲਾ, 6 ਨਵੰਬਰ (ਰਘਬਿੰਦਰ ਸਿੰਘ)-ਸਥਾਨਕ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਵਿਦਿਆਰਥੀ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ 'ਚ ਜਪੁਜੀ ਸਾਹਿਬ ਦੇ ਪਾਠ ਉਪਰੰਤ ਸਕੂਲ ਦੇ ਵੱਖ-ਵੱਖ ਹਾਊਸਾਂ ਵਲੋਂ ਗੁਰਬਾਣੀ ਤੇ ਸੰਗੀਤ ਅਧਿਆਪਕਾ ਸੁਖਜੋਤ ਕੌਰ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵਲੋਂ ਮਧੁਰ ਆਵਾਜ਼ ਵਿਚ ਵੱਖ-ਵੱਖ ਰਾਗਾਂ 'ਚ ਗੁਰਬਾਣੀ ਦਾ ਗਾਇਨ ਕੀਤਾ ਗਿਆ | ਸਭ ਤੋਂ ਪਹਿਲਾਂ ਸਕੂਲ ਪ੍ਰੇਅਰ ਟੀਮ ਦੇ ਵਿਦਿਆਰਥੀਆਂ ਦਿਲਪ੍ਰੀਤ ਸਿੰਘ , ਸੁਖਵਿੰਦਰ ਸਿੰਘ, ਤੇਗਬੀਰ ਸਿੰਘ, ਜਰਮਨਜੋਤ ਸਿੰਘ ਅਵਨੀਤ ਕੌਰ, ਪ੍ਰਭਜੋਤ ਕੌਰ ਆਦਿ ਵਲੋਂ ਸ਼ਬਦ ਦਾ ਗਾਇਨ ਕੀਤਾ ਗਿਆ ਉਪਰੰਤ ਸਕੂਲ ਦੇ ਵੱਖ-ਵੱਖ ਹਾਊਸਾਂ ਕਿਚਨਾਰ, ਅਸ਼ੋਕਾ, ਗੁਲਮੋਹਰ ਤੇ ਅਮਲਤਾਸ ਹਾਊਸ ਦੇ ਵਿਦਿਆਰਥੀਆਂ ਵਲੋਂ ਕ੍ਰਮਵਾਰ ਸਹਿਜਪ੍ਰੀਤ ਕੌਰ ਤੇ ਰੌਸ਼ਨੀ ਮਹੇ, ਸੁਖਵਿੰਦਰ ਸਿੰਘ, ਜਰਮਨਜੋਤ ਸਿੰਘ, ਸਹਿਜਪ੍ਰੀਤ ਕੌਰ ਅਤੇ ਗੁਰਲੀਨ ਕੌਰ ਤੇ ਖੁਸ਼ਪ੍ਰੀਤ ਕੌਰ ਤੇ ਚੰਨਪ੍ਰੀਤ ਕੌਰ ਦੀ ਅਗਵਾਈ ਵਿਚ ਸ਼ਬਦ ਗਾਇਨ ਕੀਤੇ ਗਏ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਉੱਘੇ ਵਿਦਵਾਨ ਤੇ ਲੇਖਕ ਸਕੂਲ ਚੇਅਰਮੈਨ ਡਾ. ਆਸਾ ਸਿੰਘ ਘੁੰਮਣ ਅਤੇ ਵਿਸ਼ੇਸ਼ ਮਹਿਮਾਨ ਐਮ.ਡੀ. ਸਵਰਨ ਕੌਰ ਰਹੇ | ਆਪਣੇ ਸੰਬੋਧਨੀ ਭਾਸ਼ਣ ਵਿਚ ਡਾ. ਘੁੰਮਣ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੰਦਿਆਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਮਨਪ੍ਰੀਤ ਕੌਰ, ਵਾਈਸ ਪਿ੍ੰਸੀਪਲ ਰਜਨੀ ਅਰੋੜਾ, ਸੀਨੀਅਰ ਅਧਿਆਪਕ ਨਰਿੰਦਰ ਕੁਮਾਰ, ਸੁਮਨ ਲਤਾ, ਪਲਵਿੰਦਰ ਕੌਰ, ਸਾਹਿਲ ਭਾਟੀਆ, ਪ੍ਰਦੀਪ ਕੌਰ, ਜਸਪ੍ਰੀਤ ਕੌਰ, ਜੋਤੀ ਖੱਖ, ਦੀਪਤੀ ਹਾਂਡਾ, ਸਰਬਜੀਤ ਕੌਰ ਕਲਸੀ ਅਤੇ ਸਮੂਹ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਬੂਟਾ ਸਿੰਘ 'ਤੇ ਟਿੱਪਣੀ ਕਰਨਾ ਗਲਤ-ਬਲਵਿੰਦਰ ਧਾਲੀਵਾਲ ਅਗਲੀ ਖ਼ਬਰ ਡਿਪਸ ਸਕੂਲ ਬੇਗੋਵਾਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।