ਕਪੂਰਥਲਾ, 6 ਨਵੰਬਰ (ਵਿ.ਪ੍ਰ.)-ਪੰਜਾਬ 'ਚ ਆਏ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਆਈ.ਟੀ.ਸੀ. ਕੰਪਨੀ ਦੇ ਜਨਰਲ ਮੈਨੇਜਰ ਅਰਮੇਸ਼ ਸਿੰਘ, ਸੀਨੀਅਰ ਮੈਨੇਜਰ ਅਭਿਸ਼ੇਕ ਸੈਣੀ, ਮੈਨੇਜਰ ਅਸ਼ੀਸ਼ ਸ਼ਰਮਾ ਤੇ ਸੂਰਜ ਉਪਾਧਿਆਇ ਨੇ ਅੱਜ ਮੁੱਖ ਮੰਤਰੀ ਰਾਹਤ ਫ਼ੰਡ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੂੰ 25 ਲੱਖ ਦਾ ਚੈੱਕ ਭੇਟ ਕੀਤਾ | ਚੈੱਕ ਪ੍ਰਾਪਤ ਕਰਨ 'ਤੇ ਡਿਪਟੀ ਕਮਿਸ਼ਨਰ ਨੇ ਆਈ.ਟੀ.ਸੀ. ਵਲੋਂ ਹੜ੍ਹ ਪੀੜਤਾਂ ਲਈ ਕੀਤੀ ਗਈ ਵਿੱਤੀ ਸਹਾਇਤਾ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਮੁੱਖ ਮੰਤਰੀ ਰਾਹਤ ਫ਼ੰਡ ਲਈ ਮਿਲੀ ਇਹ ਰਕਮ ਹੜ੍ਹ ਪੀੜਤਾਂ ਲਈ ਮਦਦਗਾਰ ਸਾਬਿਤ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਵਿਚ ਹੋਏ ਨੁਕਸਾਨ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੀ ਵੰਡ ਦਾ ਕੰਮ ਚੰਗੀ ਪੱਧਰ 'ਤੇ ਜਾਰੀ ਹੈ ਤੇ ਇਸ ਵਿਚ ਆਈ.ਟੀ.ਸੀ. ਕੰਪਨੀ ਨੇ ਵਡਮੁੱਲਾ ਯੋਗਦਾਨ ਪਾਇਆ ਹੈ |