ਬਾਸਕਿਟਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਟੀਮ ਅੱਵਲ
ਅਜੀਤ ਡੈਸਕ
07-11-2025
ਕਪੂਰਥਲਾ, 6 ਨਵੰਬਰ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਲੜਕਿਆਂ ਦੀ ਅੰਡਰ 14 ਉਮਰ ਵਰਗ ਦੀ ਬਾਸਕਿਟਬਾਲ ਦੀ ਟੀਮ ਨੇ ਜ਼ਿਲ੍ਹਾ ਕਪੂਰਥਲਾ ਦੇ ਸਹੋਦਿਆ ਸਕੂਲ ਕੰਪਲੈਕਸ ਵਲੋਂ ਕਰਵਾਏ ਗਏ ਬਾਸਕਿਟਬਾਲ ਦੇ ਮੁਕਾਬਲੇ 'ਚ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਮੁਕਾਬਲੇ 'ਚ ਜ਼ਿਲ੍ਹਾ ਕਪੂਰਥਲਾ ਦੇ 10 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ ਤੇ ਗੁਰੂ ਅਮਰਦਾਸ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੇ ਖੇਡ ਕੋਚ ਲਖਬੀਰ ਸਿੰਘ ਤੇ ਅੰਜੂ ਦੀ ਸ਼ਲਾਘਾ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਹੋਰ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ |