ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਸੂਬਾ ਪੱਧਰੀ ਕਬੱਡੀ ਟੂਰਨਾਮੈਂਟ
ਅਜੀਤ ਡੈਸਕ
07-11-2025
ਸੁਲਤਾਨਪੁਰ ਲੋਧੀ, 6 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੌਕੇ ਹਲਕਾ ਸੁਲਤਾਨਪੁਰ ਲੋਧੀ ਦੇ 'ਆਪ' ਦੇ ਹਲਕਾ ਇੰਚਾਰਜ ਤੇ ਚੇਅਰਮੈਨ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਐਂਡ ਵੈੱਲਫੇਅਰ ਕਲੱਬ ਸੁਲਤਾਨਪੁਰ ਲੋਧੀ ਵਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਇਆ ਗਿਆ | ਸੂਬਾ ਪੱਧਰੀ ਟੂਰਨਾਮੈਂਟ ਵਿਚ 8 ਨਾਮਵਰ ਕਬੱਡੀ ਕਲੱਬਾਂ ਦੇ ਮੈਚ ਕਰਵਾਏ ਗਏ | ਓਪਨ ਕਬੱਡੀ ਮੈਚ ਸ੍ਰੀ ਬੇਰ ਸਾਹਿਬ ਕਬੱਡੀ ਕਲੱਬ ਉੱਤਮ ਵੀਰ ਮਹਿਮਦਵਾਲ ਨੇ ਜਿੱਤ ਕੇ ਪਹਿਲਾ ਇਨਾਮ ਢਾਈ ਲੱਖ ਰੁਪਏ ਪ੍ਰਾਪਤ ਕੀਤਾ ਜਦਕਿ ਦੂਜੇ ਸਥਾਨ 'ਤੇ ਰਹੇ ਨੰਗਲ ਅੰਬੀਆਂ ਸ਼ਾਹਕੋਟ ਅਲਾਇੰਸ ਨੇ ਦੂਜਾ ਇਨਾਮ 2 ਲੱਖ ਰੁਪਏ ਜਿੱਤਿਆ | ਟੂਰਨਾਮੈਂਟ ਦਾ ਉਦਘਾਟਨ ਚੇਅਰਮੈਨ ਸੱਜਣ ਸਿੰਘ ਚੀਮਾ ਹਲਕਾ ਇੰਚਾਰਜ 'ਆਪ' ਨੇ ਕੀਤਾ | ਉਪਰੰਤ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ | ਲੜਕੀਆਂ ਦਾ ਕਬੱਡੀ ਮੁਕਾਬਲਾ ਵੀ ਦਿਲਚਸਪ ਰਿਹਾ ਅਤੇ ਜਗਤਾਰ ਮਹਿਣਾ ਕਬੱਡੀ ਕਲੱਬ ਮੋਗਾ ਪਹਿਲੇ ਅਤੇ ਦੂਜੇ ਸਥਾਨ 'ਤੇ ਜਗਤਾਰ ਪੁਰ ਕਬੱਡੀ ਕਲੱਬ ਦੀ ਟੀਮ ਰਹੀ | ਇਸੇ ਤਰ੍ਹਾਂ ਹੀ 75 ਕਿੱਲੋਗਰਾਮ ਲੜਕੇ ਕਬੱਡੀ 'ਚੋਂ ਸੈਦੋਵਾਲ ਕਬੱਡੀ ਕਲੱਬ ਪਹਿਲੇ ਅਤੇ ਟੋਡਰਪੁਰ ਕਲੱਬ ਦੀ ਟੀਮ ਦੂਜੇ ਸਥਾਨ 'ਤੇ ਰਹੀ | ਕਬੱਡੀ ਦੇ ਨਾਮਵਰ ਕੋਚ ਸਮਿੱਤਰ ਸਿੰਘ ਡਡਵਿੰਡੀ ਨੇ ਉਕਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੈਸਟ ਰੇਡਰ ਦਾ ਇਨਾਮ ਬੁਲਟ ਖੀਰਾਂਵਾਲੀ ਨੇ ਜਿੱਤਿਆ ਅਤੇ ਬੈਸਟ ਜਾਫੀ ਨੂੰ ਵੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਸੱਜਣ ਸਿੰਘ ਚੀਮਾ ਤੇ ਟੂਰਨਾਮੈਂਟ ਕਮੇਟੀ ਨੇ ਪਹਿਲਾ ਇਨਾਮ 2.50 ਲੱਖ ਰੁਪਏ ਖਿੰਡਾ ਬ੍ਰਦਰਜ਼ ਸ਼ਾਲਾਪੁਰ ਬੇਟ ਵਲੋਂ ਅਤੇ ਦੂਸਰਾ ਇਨਾਮ ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤਪੁਰ ਵੱਲੋਂ ਜੇਤੂ ਕਲੱਬਾਂ ਨੂੰ ਭੇਟ ਕੀਤਾ | ਇਸ ਤੋ ਪਹਿਲਾਂ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਤੇ ਵਾਤਾਵਰਨ ਨੂੰ ਬਚਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ | ਟੂਰਨਾਮੈਂਟ ਦੌਰਾਨ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੱਜਣ ਸਿੰਘ ਚੀਮਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਜਿੱਥੇ ਵਧਾਈ ਦਿੱਤੀ, ਉੱਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸਾਢੇ 76 ਕਰੋੜ ਦੀ ਲਾਗਤ ਨਾਲ ਬਹੁਮੰਤਵੀ ਖੇਡ ਸਟੇਡੀਅਮ ਬਣਾਇਆ ਜਾਵੇਗਾ ਜਿਸ ਦਾ ਨਿਰਮਾਣ ਜਲਦੀ ਸ਼ੁਰੂ ਹੋਣ ਦੀ ਆਸ ਹੈ | ਇਸ ਮੌਕੇ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੋਢੀ ਤੋਂ ਇਲਾਵਾ ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤ ਪੁਰ, ਸੀਨੀਅਰ ਆਪ ਆਗੂ ਨਰਿੰਦਰ ਸਿੰਘ ਖਿੰਡਾ, ਚੇਅਰਮੈਨ ਮਾਰਕਫੈੱਡ ਗੁਰਚਰਨ ਸਿੰਘ ਬਿੱਟੂ, ਸਰਪੰਚ ਮੇਜਰ ਸਿੰਘ ਜੈਨਪੁਰ, ਪੀਏ ਲਵਪ੍ਰੀਤ ਸਿੰਘ, ਆਕਾਸ਼ਦੀਪ ਸਿੰਘ ਜ਼ਿਲ੍ਹਾ ਪ੍ਰਧਾਨ, ਨੰਬਰਦਾਰ ਜਤਿੰਦਰਜੀਤ ਸਿੰਘ ਜੱਜੀ ਮੀਡੀਆ ਇੰਚਾਰਜ, ਬਲਦੇਵ ਸਿੰਘ ਮੰਗਾ ਆੜ੍ਹਤੀ, ਨਿਰਮਲ ਸਿੰਘ ਆੜ੍ਹਤੀ, ਸਰਪੰਚ ਰਾਮ ਸਿੰਘ ਪਰਮਜੀਤ ਪੁਰ, ਗੁਰਪ੍ਰੀਤ ਸਿੰਘ ਕੈਨੇਡਾ, ਕਿਸਾਨ ਆਗੂ ਰਸ਼ਪਾਲ ਸਿੰਘ ਸੰਧੂ, ਸਰਪੰਚ ਸ਼ਮਿੰਦਰ ਸਿੰਘ ਸੰਧੂ, ਪਰਵਿੰਦਰ ਸੋਨੂੰ ਜੈਨਪੁਰ, ਮਨਜੀਤ ਸਿੰਘ ਜੈਨਪੁਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਜੈਨਪੁਰ, ਸਰਪੰਚ ਹਰਜਿੰਦਰ ਸਿੰਘ ਮਨਿਆਲਾ, ਸਤਪਾਲ ਮਦਾਨ ਕੈਸ਼ੀਅਰ, ਸਤਪਾਲ ਮਨਚੰਦਾ, ਸਰਪੰਚ ਜਸਪਾਲ ਸਿੰਘ ਫੱਤੋਵਾਲ, ਸਰਪੰਚ ਗੁਰਦੇਵ ਸਿੰਘ ਪੱਪਾ, ਸਰਪੰਚ ਬਲਕਾਰ ਸਿੰਘ ਹੈਬਤਪੁਰ, ਸਰਪੰਚ ਮਨਜੀਤ ਸਿੰਘ ਦਬੂਲੀਆਂ, ਲਾਭ ਸਿੰਘ ਨਬੀਪੁਰ, ਹਰਮਿੰਦਰ ਸਿੰਘ ਬੱਬੂ ਪੰਡੋਰੀ, ਕਮਲਜੀਤ ਸਿੰਘ ਹੈਬਤਪੁਰ, ਲਾਲੀ ਗਿੱਲਾਂ, ਸੰਨੀ ਰੱਤੜਾ, ਨਿਰਮਲ ਸਿੰਘ ਹੁੰਦਲ, ਸਰਪੰਚ ਜੋਗਿੰਦਰ ਸਿੰਘ ਸ਼ਾਹਵਾਲਾ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਸੱਧੂਵਾਲ, ਜੱਗੀ ਜੈਨਪੁਰ, ਦਿਨੇਸ਼ ਧੀਰ ਸਾਬਕਾ ਪ੍ਰਧਾਨ ਨਗਰ ਕੌਂਸਲ, ਜਸਕੰਵਲ ਸਿੰਘ ਤਲਵੰਡੀ ਚੌਧਰੀਆਂ, ਦਿਲਬਾਗ ਸਿੰਘ, ਸੁਖਜਿੰਦਰ ਸਿੰਘ ਗੋਲਡੀ, ਪ੍ਰਗਟ ਸਿੰਘ ਮਿਆਣੀ, ਮਾਧਵ ਗੁਪਤਾ, ਸੋਨੂੰ ਰਾਮੇ, ਅਮਰਜੀਤ ਸਿੰਘ ਸਾਬਕਾ ਸਰਪੰਚ ਵਾਟਾਂਵਾਲੀ, ਨੰਬਰਦਾਰ ਜੋਗਾ ਸਿੰਘ ਕਾਲੇਵਾਲ, ਕੁਲਦੀਪ ਸਿੰਘ ਸੂਜੋਕਾਲੀਆ, ਜਸਮਿੱਤਰ ਸਿੰਘ ਡਡਵਿੰਡੀ, ਸਟੇਜ ਸਕੱਤਰ ਗੁਰਦੇਵ ਸਿੰਘ ਮਿੱਠਾ ਆਦਿ ਹਾਜ਼ਰ ਸਨ |