19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ੇਖੂਪੁਰ ਤੋਂ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 07-11-2025
ਕਪੂਰਥਲਾ, 6 ਨਵੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ੇਖੂਪੁਰ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਆਰੰਭ ਹੋਇਆ ਇਹ ਨਗਰ ਕੀਰਤਨ ਪਿੰਡ ਬਹੂਈ ਤੇ ਭਗਤਪੁਰ ਤੋਂ ਹੁੰਦਾ ਹੋਇਆ ਦਾਣਾ ਮੰਡੀ ਰਾਹੀਂ ਵਾਪਸ ਸ਼ੇਖੂਪੁਰ ਵਿਖੇ ਪਹੁੰਚ ਕੇ ਸਮਾਪਤ ਹੋਇਆ | ਰਸਤੇ ਵਿਚ ਸ਼ਰਧਾਲੂਆਂ ਨੇ ਲੰਗਰ ਲਗਾ ਕੇ ਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ | ਇਸ ਮੌਕੇ ਪ੍ਰਬੰਧਕਾਂ ਵਲੋਂ ਸਹਿਯੋਗੀ ਜਥੇਬੰਦੀਆਂ ਤੇ ਹੋਰ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਨਗਰ ਕੀਰਤਨ ਦੌਰਾਨ ਹੋਰਨਾਂ ਤੋਂ ਇਲਾਵਾ ਸਤਬੀਰ ਸਿੰਘ, ਹਰਭਜਨ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸਿੰਘ, ਕਰਨੈਲ ਸਿੰਘ, ਆਤਮਜੀਤ ਸਿੰਘ, ਨਰਿੰਦਰ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲ ਐਜੂਕੇਸ਼ਨਲ ਸਰਵਿਸਿਜ਼ ਵਲੋਂ ਪ੍ਰਕਾਸ਼ ਪੁਰਬ ਮੌਕੇ ਵੀਜ਼ਾ ਅਪਲਾਈ ਕਰਨ 'ਤੇ ਛੋਟ ਅਗਲੀ ਖ਼ਬਰ ਹਰਪ੍ਰੀਤ ਸੰਧੂ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੰਬੰਧੀ ਤਿਆਰ ਕੀਤਾ ਫ਼ੋਟੋ ਕਿਤਾਬਚਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।