10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਅਜੀਤ ਡੈਸਕ 22-11-2025
ਕਪੂਰਥਲਾ, 21 ਨਵੰਬਰ (ਅਮਨਜੋਤ ਸਿੰਘ ਵਾਲੀਆ)-ਅਡਣਾਂਵਾਲੀ ਅੱਡੇ ਵਿਖੇ ਪੈਦਲ ਜਾ ਰਹੇ ਇਕ ਬਜ਼ੁਰਗ ਨੂੰ ਇਕ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਰੇਸ਼ ਮਾਹਤੋ ਨੇ ਦੱਸਿਆ ਕਿ ਉਸ ਦਾ ਚਾਚਾ ਸਤਨ ਮਾਹਤੋ ਪੁੱਤਰ ਸ਼ੰਭੂ ਮਾਹਤੋ ਜੋ ਕਿ ਅਡਣਾਂਵਾਲੀ ਅੱਡੇ ਤੋਂ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਵਿਅਕਤੀ ਜ਼ਖ਼ਮੀ ਹੋ ਗਈ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਅਤੇ ਇਲਾਜ ਦੌਰਾਨ ਪੈਦਲ ਜਾ ਰਹੇ ਵਿਅਕਤੀ ਸਤਨ ਮਾਹਤੋ ਦੀ ਮੌਤ ਹੋ ਗਈ | ਡਿਊਟੀ ਡਾਕਟਰ ਕਰਨ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਲਾਸ਼ ਨੂੰ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ | ਇਸ ਸਬੰਧੀ ਥਾਣਾ ਫੱਤੂਢੀਂਗਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮੋਟਰਸਾਈਕਲ ਸਵਾਰ ਜ਼ਖ਼ਮੀ ਵਿਅਕਤੀ ਹਸਪਤਾਲ ਵਿਚੋਂ ਫ਼ਰਾਰ ਹੋ ਗਿਆ |
ਪਿਛਲੀ ਖ਼ਬਰ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਅਗਲੀ ਖ਼ਬਰ ਵਿਆਹੁਤਾ ਲੜਕੀਆਂ ਨਾਲ ਬੇਰਹਿਮੀ ਨਾਲ ਪੇਸ਼ ਆਉਣ 'ਤੇ ਤਿੰਨ ਮਾਮਲੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।