10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

'ਸ਼ਹੀਦੀ ਸ਼ਤਾਬਦੀ ਯਾਤਰਾ' ਦਾ ਕਪੂਰਥਲਾ ਪੁੱਜਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ

ਅਜੀਤ ਡੈਸਕ 22-11-2025

ਕਪੂਰਥਲਾ/ਫੱਤੂਢੀਂਗਾ, 21 ਨਵੰਬਰ (ਅਮਰਜੀਤ ਕੋਮਲ, ਅਮਰਜੀਤ ਸਿੰਘ ਸਡਾਨਾ, ਬਲਜੀਤ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਤੋਂ ਸਜਾਈ ਗਈ ਸ਼ਹੀਦੀ ਸ਼ਤਾਬਦੀ ਯਾਤਰਾ ਅੱਜ ਰਾਤ 10 ਵਜੇ ਵੱਖ-ਵੱਖ ਪੜਾਅ ਤੋਂ ਹੁੰਦੀ ਹੋਈ ਸ੍ਰੀ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਕਪੂਰਥਲਾ ਜ਼ਿਲ੍ਹੇ 'ਚ ਦਾਖਲ ਹੋਈ | ਇਸ ਮੌਕੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਗੌਰਵ ਤੂਰਾ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੁਬੇਗ ਸਿੰਘ ਧੰਜੂ, ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ ਤੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਤਾਬਦੀ ਯਾਤਰਾ ਦਾ ਸਵਾਗਤ ਕੀਤਾ | ਉਨ੍ਹਾਂ ਪੰਜ ਪਿਆਰਿਆਂ ਤੇ ਗ੍ਰੰਥੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ | ਇਸ ਮੌਕੇ ਸਕੂਲਾਂ ਦੇ ਵਿਦਿਆਰਥੀਆਂ ਤੇ ਪੰਜਾਬ ਪੁਲਿਸ ਦੇ ਬੈਂਡ ਨੇ ਸ਼ਤਾਬਦੀ ਯਾਤਰਾ ਦਾ ਸਵਾਗਤ ਕੀਤਾ | ਸ਼ਹੀਦੀ ਸ਼ਤਾਬਦੀ ਯਾਤਰਾ ਵਿਚ ਸ਼ਾਮਲ ਸੰਗਤਾਂ ਲਈ ਆੜ੍ਹਤੀ ਐਸੋਸੀਏਸ਼ਨ ਫੱਤੂਢੀਂਗਾ ਵਲੋਂ ਮੁੰਡੀ ਮੋੜ, ਉੱਘੇ ਰਾਈਸ ਮਿੱਲਰ ਜੈਪਾਲ ਗੋਇਲ ਵਲੋਂ ਫੱਤੂਢੀਂਗਾ, ਗੁਰਦੁਆਰਾ ਗੁਰਸਰ ਸਾਹਿਬ ਪਾਤਿਸ਼ਾਹੀ ਛੇਵੀਂ ਸੈਫਲਾਬਾਦ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਦੀ ਅਗਵਾਈ 'ਚ ਇਲਾਕੇ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਲੰਗਰ ਸਾਹਿਬ ਉੱਚਾ ਬੇਟ ਵਿਖੇ, ਗ੍ਰਾਮ ਪੰਚਾਇਤ ਪ੍ਰਵੇਜ਼ ਨਗਰ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਵੇਜ਼ ਨਗਰ ਦੇ ਬੱਸ ਅੱਡੇ 'ਤੇ, ਗੁਰਦੁਆਰਾ ਸਾਹਿਬ ਬਾਵਿਆਂ ਵਿਖੇ ਆਮ ਆਦਮੀ ਪਾਰਟੀ ਦੇ ਸੂਬਾਈ ਸੰਯੁਕਤ ਸਕੱਤਰ ਤੇ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਮਨਜੀਤ ਬਹਾਦਰ ਸਿੰਘ ਬਾਵਾ, ਵੀਰਕੰਵਲਜੀਤ ਸਿੰਘ ਬਾਵਾ, ਡਾ. ਗੁਰਭੇਜ ਸਿੰਘ ਔਲਖ, ਦਵਿੰਦਰਪਾਲ ਸਿੰਘ ਅਹੂਜਾ ਤੇ ਬੱਸ ਸਟੈਂਡ ਕਪੂਰਥਲਾ ਵਿਖੇ 'ਆਪ' ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੀ ਅਗਵਾਈ ਵਿਚ ਫਰੂਟ, ਚਾਹ ਪਕੌੜੇ, ਜਲੇਬੀਆਂ ਆਦਿ ਦੇ ਲੰਗਰ ਲਗਾਏ ਗਏ | ਗੁਰਦੁਆਰਾ ਲੰਗਰ ਸਾਹਿਬ ਉੱਚਾ ਬੇਟ ਵਿਖੇ ਬਾਬਾ ਲੀਡਰ ਸਿੰਘ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਯਾਤਰਾ ਦਾ ਸਵਾਗਤ ਕਰਨ ਵਾਲਿਆਂ ਵਿਚ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਐਸ.ਪੀ. ਹੈੱਡ ਕੁਆਰਟਰ ਗੁਰਪ੍ਰੀਤ ਸਿੰਘ ਗਿੱਲ, ਐਸ.ਪੀ. ਪ੍ਰਭਜੋਤ ਸਿੰਘ ਵਿਰਕ,
ਧਰਿੰਦਰ ਵਰਮਾ ਆਈ.ਪੀ.ਐਸ., ਐਸ.ਡੀ.ਐਮ. ਕਪੂਰਥਲਾ ਮੇਜਰ ਡਾ. ਇਰਵਿਨ ਕੌਰ, ਐਸ.ਡੀ.ਐਮ. ਸੁਲਤਾਨਪੁਰ ਲੋਧੀ ਅਲਕਾ ਕਾਲੀਆ, ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, 'ਆਪ' ਦੇ ਸੀਨੀਅਰ ਆਗੂ ਬਿਕਰਮ ਸਿੰਘ ਉੱਚਾ, ਨੱਥੂਪੁਰ ਦੇ ਸਰਪੰਚ ਸੁਖਵਿੰਦਰ ਸਿੰਘ, ਰੱਤੜਾ ਦੇ ਸਰਪੰਚ ਸੰਨੀ ਰੱਤੜਾ, ਮੁੰਡੀ ਦੇ ਸਰਪੰਚ ਦਵਿੰਦਰ ਸਿੰਘ, ਖ਼ਾਨਪੁਰ ਦੇ ਸਰਪੰਚ ਤਿਲਕ ਰਾਜ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਸਨ | ਸ਼ਹੀਦੀ ਸ਼ਤਾਬਦੀ ਯਾਤਰਾ ਕਪੂਰਥਲਾ ਤੋਂ ਹੁੰਦੀ ਹੋਈ ਕਰਤਾਰਪੁਰ ਪੁੱਜੀ ਤੇ ਦੇਰ ਰਾਤ ਜਲੰਧਰ ਵਿਚ ਦਾਖਲ ਹੋਈ | ਇਹ ਯਾਤਰਾ 22 ਨਵੰਬਰ ਨੂੰ ਜਲੰਧਰ ਤੋਂ ਰਵਾਨਾ ਹੋ ਕੇ ਫਗਵਾੜਾ, ਬੰਗਾ ਰਾਹੀਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪ੍ਰਵੇਸ਼ ਕਰੇਗੀ |

ਪਿਛਲੀ ਖ਼ਬਰ ਸ਼ੇਰ ਸਿੰਘ ਗੁਬਾਇਆ ਵਲੋਂ ਐਫ਼.ਸੀ.ਆਈ ਦੇ ਗੁਦਾਮਾਂ ਦਾ ਦੌਰਾ ਅਗਲੀ ਖ਼ਬਰ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।