10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਨੌਜਵਾਨ 'ਤੇ ਹਮਲਾ ਕਰਨ ਦੇ ਮਾਮਲੇ ਵਿਚ 4 ਵਿਰੁੱਧ ਇਰਾਦਾ ਕਤਲ ਦਾ ਕੇਸ ਦਰਜ

ਅਜੀਤ ਡੈਸਕ 22-11-2025
ਕਪੂਰਥਲਾ, 21 ਨਵੰਬਰ (ਸਡਾਨਾ)-ਬੀਤੇ ਦਿਨੀਂ ਮੰਡੀ ਜੰਜ ਘਰ ਦੇ ਨੇੜੇ ਇਕ ਨੌਜਵਾਨ 'ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਚਾਰ ਵਿਅਕਤੀਆਂ ਵਿਰੁੱਧ ਇਰਾਦਾ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਰਕੇਸ਼ ਕੁਮਾਰ ਵਾਸੀ ਮੁਹੱਬਤ ਨਗਰ ਨੇ ਦੱਸਿਆ ਕਿ ਉਸ ਦੀ ਪੁਰਾਣੀ ਦਾਣਾ ਮੰਡੀ ਰੋਡ 'ਤੇ ਸੀਮੈਂਟ ਦੀ ਦੁਕਾਨ ਹੈ ਤੇ ਬੀਤੀ 19 ਨਵੰਬਰ ਨੂੰ ਉਹ ਆਪਣੇ ਲੜਕੇ ਸਾਹਿਲ ਸ਼ਰਮਾ ਨਾਲ ਦੁਪਹਿਰ ਦੇ ਸਮੇਂ ਘਰ ਤੋਂ ਦੁਕਾਨ ਵੱਲ ਜਾ ਰਹੇ ਸੀ ਤਾਂ ਰਸਤੇ ਵਿਚ ਮੰਡੀ ਜੰਜ ਘਰ ਨੇੜੇ ਕਥਿਤ ਦੋਸ਼ੀ ਕਮਲ ਕੁਮਾਰ ਵਾਸੀ ਮੁਹੱਬਤ ਨਗਰ ਆਪਣੇ ਸਾਥੀ ਸਾਹਿਲ ਉਰਫ਼ ਨੇਪਾਲੀ, ਮਨੂੰ ਵਾਸੀ ਜੱਗੂ ਸ਼ਾਹ ਡੇਰਾ ਤੇ ਲਵ ਸੋਹੀ ਵਾਸੀ ਕਪੂਰਥਲਾ ਅਤੇ 3-4 ਅਣਪਛਾਤੇ ਵਿਅਕਤੀਆਂ ਨਾਲ ਆਇਆ ਤੇ ਉਨ੍ਹਾਂ ਨੂੰ ਰਸਤੇ ਵਿਚ ਰੋਕ ਕੇ ਉਸ ਦੇ ਲੜਕੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਮੇਰੇ ਵਲੋਂ ਰੌਲਾ ਪਾਉਣ 'ਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ ਤੇ ਮੈਂ ਆਪਣੇ ਲੜਕੇ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿੱਥੋਂ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਉਸ ਨੂੰ ਜਲੰਧਰ ਰੈਫ਼ਰ ਕਰ ਦਿੱਤਾ ਗਿਆ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਉਕਤ ਚਾਰਾਂ ਕਥਿਤ ਦੋਸ਼ੀਆਂ ਵਿਰੁੱਧ ਇਰਾਦਾ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਹਰਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਜੀ.ਐਨ.ਏ ਯੂਨੀਵਰਸਿਟੀ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਅੱਜ ਅਗਲੀ ਖ਼ਬਰ ਸ਼ੇਰ ਸਿੰਘ ਗੁਬਾਇਆ ਵਲੋਂ ਐਫ਼.ਸੀ.ਆਈ ਦੇ ਗੁਦਾਮਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।