09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪ੍ਰਵੀਨ ਪੁਰੀ ਨੂੰ ਸੈਂਕੜੇ ਸੇਜਲ ਅੱਖਾਂ ਵਲੋਂ ਅੰਤਿਮ ਵਿਦਾਇਗੀ

ਅਜੀਤ ਡੈਸਕ 22-11-2025
ਕਪੂਰਥਲਾ, 21 ਨਵੰਬਰ (ਸਡਾਨਾ)-ਪੰਜਾਬ ਸੜਕ ਸੁਰੱਖਿਆ ਕਮੇਟੀ ਦੇ ਮੈਂਬਰ ਐਡਵੋਕੇਟ ਚੰਦਨ ਪੁਰੀ ਦੇ ਪਿਤਾ ਪ੍ਰਵੀਨ ਪੁਰੀ ਜਿਨ੍ਹਾਂ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ, ਦਾ ਅੰਤਿਮ ਸੰਸਕਾਰ ਲਕਸ਼ਮੀ ਨਗਰ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਸਵ. ਪ੍ਰਵੀਨ ਪੁਰੀ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਲੜਕੇ ਐਡਵੋਕੇਟ ਚੰਦਨ ਪੁਰੀ ਨੇ ਦਿਖਾਈ | ਇਸ ਮੌਕੇ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਆਗੂਆਂ ਵਲੋਂ ਸਵ. ਪ੍ਰਵੀਨ ਪੁਰੀ ਦੀ ਦੇਹ 'ਤੇ ਦੁਸ਼ਾਲੇ ਭੇਟ ਕੀਤੇ ਗਏ ਤੇ ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਇਸ ਮੌਕੇ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਦੀਪਕ ਸਲਵਾਨ, ਨਰੇਸ਼ ਪੰਡਿਤ, ਐਡਵੋਕੇਟ ਆਰ.ਕੇ. ਆਨੰਦ, ਐਡਵੋਕੇਟ ਪਿਊਸ਼ ਮਨਚੰਦਾ, ਡਾ. ਪਿ੍ੰਸਜੀਤ ਸਿੰਘ ਸਰਗੋਧੀਆ, ਦੀਪਕ ਬਜਾਜ, ਕੁਲਦੀਪ ਸ਼ਰਮਾ, ਐਡਵੋਕੇਟ ਪਰਮਜੀਤ ਸਿੰਘ ਲੱਧੜ, ਸੁਭਾਸ਼ ਮੁਕਰੰਦੀ, ਡਾ. ਰਾਜ ਕੁਮਾਰ, ਐਡਵੋਕੇਟ ਸਰਬਜੀਤ ਸਿੰਘ ਵਾਲੀਆ, ਐਡਵੋਕੇਟ ਰਾਜ ਕੁਮਾਰ ਆਨੰਦ, ਡਾ. ਰਣਵੀਰ ਕੌਸ਼ਲ, ਚੇਤਨ ਸੂਰੀ, ਮਨੋਜ ਅਰੋੜਾ ਕੌਂਸਲਰ, ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਤੇ ਅਹੁਦੇਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਆਟੋ ਰਿਕਸ਼ਾ ਚਾਲਕ ਦੇ ਹੋਏ ਕਤਲ ਦੇ ਮਾਮਲੇ 'ਚ ਪੁਲਿਸ ਵਲੋਂ 3 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਪਿੰਡ ਮੂਸਾਖੇਲ ਵਿਖੇ ਮਿਲਿਆ ਇਕ ਨਵ-ਜਨਮੀ ਬੱਚੀ ਦਾ ਭਰੂਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।