08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਬਰਨਾ ਪਿੰਡ 'ਚ ਬਣੀ ਲਾਇਬ੍ਰੇਰੀ ਤੇ ਪੰਚਾਇਤ ਘਰ ਦਾ ਉਦਘਾਟਨ

ਅਜੀਤ ਡੈਸਕ 22-11-2025
ਫਗਵਾੜਾ, 21 ਨਵੰਬਰ (ਹਰਜੋਤ ਸਿੰਘ ਚਾਨਾ)-ਪਰਵਾਸੀ ਪੰਜਾਬੀਆਂ ਤੇ ਪਿੰਡ ਦੀ ਪੰਚਾਇਤ ਦੇ ਸਾਂਝੇ ਯਤਨਾਂ ਸਦਕਾ ਬਰਨਾ ਪਿੰਡ 'ਚ ਲਗਭਗ 6 ਲੱਖ ਰੁਪਏ ਦੀ ਲਾਗਤ ਨਾਲ ਬਣੀ ਲਾਇਬ੍ਰੇਰੀ ਤੇ ਪੰਚਾਇਤ ਘਰ ਦਾ ਉਦਘਾਟਨ ਕੀਤਾ ਗਿਆ | ਪਿੰਡ ਦੀ ਸਰਪੰਚ ਸ਼੍ਰੀਮਤੀ ਪਵਨਦੀਪ ਕੌਰ ਢਿੱਲੋਂ ਨੇ ਦੱਸਿਆ ਕਿ ਇਸ ਸਬੰਧੀ ਕਰਵਾਏ ਗਏ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਦੁਆਰਾ ਕੀਤੀ ਗਈ | ਸਮਾਗਮ 'ਚ ਪੰਜਾਬੀ ਵਿਰਸਾ ਟਰੱਸਟ ਦੇ ਪ੍ਰਧਾਨ ਪ੍ਰੋ. ਜਸਵੰਤ ਸਿੰਘ ਗੰਡਮ ਮੁੱਖ ਮਹਿਮਾਨ ਤੇ ਹਲਕਾ ਇੰਚਾਰਜ ਹਰਨੂਰ ਸਿੰਘ ਹਰਜੀ ਮਾਨ ਗੈਸਟ ਆਫ਼ ਹਾਨਰ ਵਜੋਂ ਸ਼ਾਮਿਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਕਿਤਾਬਾਂ ਨੂੰ ਹੰਢਣਸਾਰ ਦੋਸਤ ਦੱਸਿਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਸਿਰਮੌਰ ਪ੍ਰਾਥਮਿਕਤਾ ਦਿੱਤੀ ਜਾ ਰਹੀ ਹੈ | ਉਨ੍ਹਾਂ ਨੇ ਬਰਨਾ ਪਿੰਡ ਦੀ ਲਾਇਬ੍ਰੇਰੀ ਨੂੰ ਹਰ ਕਿਸਮ ਦੀ ਵਿੱਤੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ | ਉਨ੍ਹਾਂ ਫਗਵਾੜਾ ਦੀ ਬੰਦ ਪਈ ਲਾਇਬ੍ਰੇਰੀ ਨੂੰ ਦੁਬਾਰਾ ਸ਼ੁਰੂ ਕੀਤੇ ਜਾਣ ਦਾ ਵੀ ਭਰੋਸਾ ਦਿੱਤਾ | ਹਲਕਾ ਇੰਚਾਰਜ ਹਰਜੀ ਮਾਨ ਨੇ ਫਗਵਾੜਾ-ਪਲਾਹੀ ਅਤੇ ਫਗਵਾੜਾ-ਬੰਗਾ ਸੜਕਾਂ ਦੇ ਮਸਲੇ ਨੂੰ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ | ਆਪਣੇ ਸੰਬੋਧਨ 'ਚ ਪ੍ਰੋ. ਗੰਡਮ ਨੇ ਕਿਹਾ ਕਿ ਲਾਇਬ੍ਰੇਰੀ 'ਚ ਕਿਤਾਬਾਂ ਦੇ ਰੂਪ ਵਿਚ ਸੂਚਨਾ ਅਤੇ ਗਿਆਨ ਦਾ ਅਥਾਹ ਖ਼ਜ਼ਾਨਾ ਹੁੰਦਾ ਹੈ | ਉਨ੍ਹਾਂ ਪੁਸਤਕ-ਸਭਿਆਚਾਰ ਅਤੇ ਵਿਗਿਆਨਕ ਸੋਚ ਵਿਕਸਤ ਕਰਨ ਉੱਪਰ ਜ਼ੋਰ ਦਿੱਤਾ | ਇਸ ਮੌਕੇ ਗੁਰਮੀਤ ਪਲਾਹੀ, ਸੁਰਜੀਤ ਜੱਜ, ਭੁਪਿੰਦਰ ਕੌਰ, ਮਨਜੀਤ ਸਿੰਘ, ਪਵਿੱਤਰ ਸਿੰਘ, ਰੁਪਿੰਦਰ ਕੌਰ ਨੇ ਸੰਬੋਧਨ ਕੀਤਾ | ਬਰਨਾ ਪਿੰਡ ਦੇ ਸਾਬਕਾ ਸਰਪੰਚ ਚਰਨਜੀਤ ਸਿੰਘ ਚਾਨਾ ਤੇ ਮੌਜੂਦਾ ਸਰਪੰਚ ਸ੍ਰੀਮਤੀ ਪਵਨਦੀਪ ਕੌਰ ਢਿੱਲੋਂ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸ਼ਮਿੰਦਰ ਸਿੰਘ, ਮਨਜੀਤ ਸਿੰਘ, ਨਿਰਮਲ ਸਿੰਘ, ਮਨਜੀਤ ਸਿੰਘ ਥਾਣੇਦਾਰ, ਹਰਜਿੰਦਰ ਕੁਮਾਰੀ, ਸੁਦੇਸ਼ ਰਾਣੀ, ਪਰਮਜੀਤ ਕੌਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ 350ਵੇਂ ਸ਼ਹੀਦੀ ਦਿਹਾੜੇ ਤੇ ਮੱਸਿਆ ਸੰਬੰਧੀ ਗੁਰਦੁਆਰਾ ਸੈਫਲਾਬਾਦ 'ਚ ਕਰਵਾਇਆ ਕਵੀ ਦਰਬਾਰ ਅਗਲੀ ਖ਼ਬਰ ਕੂੜੇ ਦੀ ਗੱਡੀ 'ਚ ਲਾਸ਼ ਰੱਖਣ ਦੇ ਮਾਮਲੇ 'ਚ ਨਗਰ ਨਿਗਮ ਦਾ ਇੰਸਪੈਕਟਰ ਮੁਅੱਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।