19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰੂ ਅਮਰਦਾਸ ਪਬਲਿਕ ਸਕੂਲ ਦੀ ਰਮਨਜੋਤ ਕੌਰ ਰਾਜ ਪੱਧਰੀ ਗਤਕਾ ਮੁਕਾਬਲੇ 'ਚ ਅੱਵਲ

ਅਜੀਤ ਡੈਸਕ 23-11-2025
ਕਪੂਰਥਲਾ, 22 ਨਵੰਬਰ (ਅਮਰਜੀਤ ਕੋਮਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਈਆਂ ਗਈਆਂ ਰਾਜ ਪੱਧਰੀ ਖੇਡਾਂ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਵਿਦਿਆਰਥਣ ਰਮਨਜੋਤ ਕੌਰ ਨੇ ਗਤਕੇ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਮੁਕਾਬਲੇ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਗਤਕਾ ਖਿਡਾਰੀਆਂ ਨੇ ਭਾਗ ਲਿਆ ਸੀ, ਇਸ ਮੁਕਾਬਲੇ ਵਿਚ ਰਮਨਜੋਤ ਕੌਰ ਪਹਿਲਾ ਸਥਾਨ ਹਾਸਿਲ ਕਰਕੇ ਨੈਸ਼ਨਲ ਪੱਧਰੀ ਮੁਕਾਬਲੇ ਲਈ ਚੁਣੀ ਗਈ | ਜਦਕਿ ਸਕੂਲ ਦੇ ਵਿਦਿਆਰਥੀ ਅੰਮਿ੍ਤ ਸਿੰਘ ਤੇ ਸੁਖਬੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਣ ਵਾਲੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਮੀਟਿੰਗ ਅਗਲੀ ਖ਼ਬਰ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵਲੋਂ ਇੰਟਰ ਸਕੂਲ ਮਾਡਲ ਮੇਕਿੰਗ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।