19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪਿੰਡ ਭੁੱਲਾਰਾਈ ਤੋਂ 30 ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦਾ ਹੋਵੇਗਾ ਭਰਵਾਂ ਸਵਾਗਤ

ਅਜੀਤ ਡੈਸਕ 23-11-2025
ਖਲਵਾੜਾ, 22 ਨਵੰਬਰ ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ 30 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਬਾਬਾ ਸੋਭਾ ਸਿੰਘ ਪਿੰਡ ਭੁੱਲਾਰਾਈ ਤੋਂ ਸਜਾਇਆ ਜਾਵੇਗਾ ਜੋ ਕਿ ਬੀੜ ਪੁਆਦ, ਅਕਾਲਗੜ੍ਹ, ਸੰਗਤਪੁਰ, ਬੇਗਮਪੁਰ, ਲੱਖਪੁਰ, ਚੱਕ ਪ੍ਰੇਮਾ, ਵਰਿਆਹਾਂ, ਗੁਲਾਬਗੜ੍ਹ ਅਤੇ ਢੱਕ ਭੁੱਲਾਰਾਈ ਤੋਂ ਹੁੰਦਾ ਹੋਇਆ ਵਾਪਸ ਭੁੱਲਾਰਾਈ ਪਹੁੰਚ ਕੇ ਸਮਾਪਤੀ ਹੋਵੇਗੀ | ਇਸ ਨਗਰ ਕੀਰਤਨ ਦਾ ਵੱਖ ਵੱਖ ਪਿੰਡਾਂ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਰਵਾਂ ਸਵਾਗਤ ਕੀਤਾ ਜਾਵੇਗਾ | ਇਹ ਪ੍ਰਗਟਾਵਾ ਭਾਈ ਲਾਲ ਸਿੰਘ ਅਕਾਲਗੜ੍ਹ, ਜਥੇਦਾਰ ਬਹਾਦਰ ਸਿੰਘ ਸੰਗਤਪੁਰ ਅਤੇ ਮਹਿੰਦਰ ਸਿੰਘ ਲੱਖਪੁਰ ਨੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਸਮਾਗਮਾਂ ਸਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਪਿੰਡ ਪੱਧਰ ਤੇ ਵੀ ਸ਼ਤਾਬਦੀ ਸਮਾਗਮਾਂ ਸੰਬੰਧੀ ਸੰਗਤਾਂ ਵਲੋਂ ਪ੍ਰੋਗਰਾਮ ਉਲੀਕੇ ਹੋਏ ਹਨ |
ਪਿਛਲੀ ਖ਼ਬਰ ਮਸੀਹੀ ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ-ਜਤਿੰਦਰ ਗੌਰਵ ਮਸੀਹ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।