ਕਪੂਰਥਲਾ, 24 ਨਵੰਬਰ (ਵਿ.ਪ੍ਰ.)-ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ ਨੇ ਜਲੰਧਰ ਦੇ ਬਸਤੀ ਬਾਵਾ ਖੇਲ 'ਚ ਵਾਪਰੀ ਜਬਰ ਜਨਾਹ ਦੀ ਘਟਨਾ ਤੋਂ ਬਾਅਦ ਲੜਕੀ ਦਾ ਕਤਲ ਕੀਤੇ ਜਾਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਲੜਕੀਆਂ ਨਾਲ ਛੇੜਛਾੜ ਕਰਨ ਲਈ ਘੱਟੋ-ਘੱਟ 10 ਸਾਲ ਸਜ਼ਾ ਦੀ ਵਿਵਸਥਾ ਕੀਤੀ ਜਾਵੇ ਤੇ ਜਬਰ ਜਨਾਹ ਦੀਆਂ ਘਟਨਾਵਾਂ 'ਚ ਸ਼ਾਮਿਲ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ ਤਾਂ ਜੋ ਇਸ ਤਰ੍ਹਾਂ ਦਾ ਘਿਨੌਣਾ ਅਪਰਾਧ ਕਰਨ ਤੋਂ ਲੋਕ ਤੌਬਾ ਕਰਨ |