19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਕੀਰਤਨ ਦਰਬਾਰ ਤੇ ਗੁਰਮਤਿ ਸਮਾਗਮ ਅੱਜ

ਅਜੀਤ ਡੈਸਕ 25-11-2025
ਨਡਾਲਾ, 24 ਨਵੰਬਰ (ਰਘਬਿੰਦਰ ਸਿੰਘ)-ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਲਾਸਾਨੀ ਸ਼ਹਾਦਤ ਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਕ ਸਭਾ ਨਡਾਲਾ ਵਲੋਂ ਮਹਾਨ ਕੀਰਤਨ ਦਰਬਾਰ ਤੇ ਗੁਰਮਤਿ ਸਮਾਗਮ ਅੱਜ 25 ਨਵੰਬਰ ਦਿਨ ਮੰਗਲਵਾਰ ਨੂੰ ਸ਼ਾਮ 6:30 ਵਜੇ ਤੋਂ 10:00 ਵਜੇ ਤੱਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਭਾਈ ਗੁਰਦੀਪ ਸਿੰਘ ਗੁਰਦੁਆਰਾ ਬਾਉਲੀ ਸਾਹਿਬ ਹਜ਼ੂਰੀ ਰਾਗੀ, ਭਾਈ ਜੋਬਨਪ੍ਰੀਤ ਸਿੰਘ ਕਥਾਵਾਚਕ ਗੁਰਦੁਆਰਾ ਬਾਉਲੀ ਸਾਹਿਬ, ਭਾਈ ਜਰਨੈਲ ਸਿੰਘ ਸਿੰਘਪੁਰਾ ਹਜ਼ੂਰੀ ਕਥਾਵਾਚਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣਾ ਹਾਜ਼ਰੀ ਭਰ ਕੇ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕਰਨਗੇ |
ਪਿਛਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਵਿਅਕਤੀ ਜਖ਼ਮੀ ਅਗਲੀ ਖ਼ਬਰ ਜਬਰ ਜਨਾਹ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ-ਓਮਕਾਰ ਕਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।