19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਵਿਅਕਤੀ ਜਖ਼ਮੀ

ਅਜੀਤ ਡੈਸਕ 25-11-2025
ਕਪੂਰਥਲਾ, 24 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਅਮਰਕੋਟ ਨੇੜੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ | ਜਿਸਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਮਸ੍ਰੀ ਵਾਸੀ ਜਾਂਗਲਾ ਜੋ ਕਿ ਪੈਦਲ ਘਰ ਆ ਰਿਹਾ ਸੀ, ਜਦੋਂ ਉਹ ਪਿੰਡ ਅਮਰਕੋਟ ਨੇੜੇ ਪਹੁੰਚਿਆਂ ਤਾਂ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸਨੂੰ ਸਥਾਨਕ ਲੋਕਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨੇ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਜਿੱਥੇ ਡਿਊਟੀ ਡਾ. ਸਾਹਿਲ ਗਰਗ ਵਲੋਂ ਉਸਦਾ ਇਲਾਜ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਖ਼ੁਦਕੁਸ਼ੀ ਲਈ ਮਜਬੂਰ ਕਰਨ 'ਤੇ ਟਰੈਵਲ ਏਜੰਟ ਨਛੱਤਰ ਸਿੰਘ ਤੇ ਉਸ ਦੇ 2 ਪੁੱਤਰਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਕੀਰਤਨ ਦਰਬਾਰ ਤੇ ਗੁਰਮਤਿ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।