19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

350 ਸਾਲਾ ਸ਼ਹੀਦੀ ਦਿਹਾੜੇ ਮੌਕੇ ਸਟੇਟ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 25-11-2025
ਕਪੂਰਥਲਾ, 24 ਨਵੰਬਰ (ਅਮਰਜੀਤ ਸਿੰਘ ਸਡਾਨਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਆਰੰਭ ਹੋਇਆ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਹੁੰਦਾ ਹੋਇਆ ਦੇਰ ਸ਼ਾਮ ਵਾਪਸ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਰਸਤੇ ਵਿਚ ਸ਼ਰਧਾਲੂਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਤੇ ਲੰਗਰ ਲਗਾ ਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਜਿੱਥੇ ਸ਼ਬਦੀ ਜਥੇ ਗੁਰਬਾਣੀ ਕੀਰਤਨ ਗਾਇਨ ਕਰ ਰਹੇ ਸਨ ਉੱਥੇ ਨਾਲ ਹੀ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਦੇ ਨੌਜਵਾਨਾਂ ਨੇ ਸੰਗਤਾਂ ਨੂੰ ਗਤਕੇ ਦੇ ਜੌਹਰ ਵੀ ਦਿਖਾਏ | ਨਗਰ ਕੀਰਤਨ ਦੌਰਾਨ ਹੋਰਨਾਂ ਤੋਂ ਇਲਾਵਾ ਕਮਾਲੀਆ ਖ਼ਾਲਸਾ ਹਾਈ ਸਕੂਲ ਦੇ ਬੱਚੇ ਤੇ ਉਨ੍ਹਾਂ ਦੀ ਬੈਂਡ ਟੀਮ ਵੀ ਸ਼ਾਮਲ ਹੋਈ | ਨਗਰ ਕੀਰਤਨ ਮੌਕੇ ਟਰੈਫ਼ਿਕ ਇੰਚਾਰਜ ਇੰਸਪੈਕਟਰ ਦਰਸ਼ਨ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਆਵਾਜਾਈ ਨੂੰ ਸੁਚਾਰੂ ਰੂਪ ਵਿਚ ਚਲਾਇਆ ਗਿਆ | ਇਸਦੇ ਨਾਲ ਹੀ ਥਾਣਾ ਸਿਟੀ ਚੌਂਕ ਵਿਚ ਥਾਣਾ ਮੁਖੀ ਇੰਸਪੈਕਟਰ ਅਮਨਦੀਪ ਕੁਮਾਰ ਨਾਹਰ ਦੀ ਅਗਵਾਈ ਹੇਠ ਪੁਲਿਸ ਜਵਾਨਾਂ ਦੀ ਟੁਕੜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਲਾਮੀ ਦਿੱਤੀ ਤੇ ਰੁਮਾਲਾ ਸਾਹਿਬ ਵੀ ਭੇਟ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਰਸ਼ਪਾਲ ਸਿੰਘ, ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਹਰਜੀਤ ਸਿੰਘ ਵਾਲੀਆ, ਠੇਕੇਦਾਰ ਕੁਲਵਿੰਦਰ ਸਿੰਘ, ਵਰਿੰਦਰਪਾਲ ਸਿੰਘ ਬਾਵਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਅਰਵਿੰਦਰਜੀਤ ਸਿੰਘ ਸੂਰੀ, ਮੈਨੇਜਰ ਭਾਈ ਅਵਤਾਰ ਸਿੰਘ, ਸਟੇਟ ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਮੋਹਕਮ ਸਿੰਘ, ਭਾਈ ਚੈਂਚਲ ਸਿੰਘ, ਗੁਰਮੇਲ ਸਿੰਘ, ਕੁਲਵਿੰਦਰ ਸਿੰਘ, ਦਵਿੰਦਰ ਸਿੰਘ ਦੇਵ, ਜਸਬੀਰ ਸਿੰਘ ਰਾਣਾ, ਸਵਰਨ ਸਿੰਘ ਗਾਬੜੀਆ, ਹੈੱਡ ਗ੍ਰੰਥੀ ਭਾਈ ਜਤਿੰਦਰ ਸਿੰਘ, ਅਮਰਜੀਤ ਸਿੰਘ ਥਿੰਦ, ਰਜਿੰਦਰ ਸਿੰਘ ਧੰਜਲ, ਲਖਬੀਰ ਸਿੰਘ ਸ਼ਾਹੀ, ਗੁਰਵਿੰਦਰ ਸਿੰਘ, ਪ੍ਰਚਾਰਕ ਭਾਈ ਹਰਵਿੰਦਰ ਸਿੰਘ, ਸਰਬਜੀਤ ਸਿੰਘ, ਜਗੀਰ ਸਿੰਘ, ਹਰਦਿਆਲ ਸਿੰਘ, ਸੁਖਰਾਜ ਸਿੰਘ, ਮਹਿੰਦਰਪਾਲ ਸਿੰਘ ਬੇਦੀ, ਕੁਲਵਿੰਦਰ ਸਿੰਘ, ਰਾਜਦੀਪ ਸਿੰਘ, ਗੁਰਪ੍ਰੀਤ ਸਿੰਘ ਬੱਬਲੂ, ਸਿਮਰਨਪ੍ਰੀਤ ਸਿੰਘ, ਗੁਰਚਰਨ ਸਿੰਘ, ਨਰਿੰਦਰਪਾਲ ਸਿੰਘ ਬਤਰਾ, ਪਰਮਿੰਦਰ ਸਿੰਘ ਹੈਪੀ, ਦਵਿੰਦਰ ਕੌਰ ਸਾਹਨੀ, ਪ੍ਰੇਮ ਸਿੰਘ, ਬਲਦੇਵ ਸਿੰਘ ਮਠਾੜੂ, ਗੁਰਵਿੰਦਰ ਸਿੰਘ, ਅਜੀਤ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਸਾਜਿਸ਼ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ-'ਆਪ' ਆਗੂ ਅਗਲੀ ਖ਼ਬਰ ਖ਼ੁਦਕੁਸ਼ੀ ਲਈ ਮਜਬੂਰ ਕਰਨ 'ਤੇ ਟਰੈਵਲ ਏਜੰਟ ਨਛੱਤਰ ਸਿੰਘ ਤੇ ਉਸ ਦੇ 2 ਪੁੱਤਰਾਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।