19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਸਾਜਿਸ਼ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ-'ਆਪ' ਆਗੂ

ਅਜੀਤ ਡੈਸਕ 25-11-2025
ਡਡਵਿੰਡੀ, 24 ਨਵੰਬਰ (ਦਿਲਬਾਗ ਸਿੰਘ ਝੰਡ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪਿੰਡ ਜੈਨਪੁਰ ਦੇ ਸਰਪੰਚ ਮੇਜਰ ਸਿੰਘ, ਸਰਪੰਚ ਹਰਜਿੰਦਰ ਸਿੰਘ ਮਨਿਆਲਾ, ਸੀਨੀਅਰ ਆਗੂ ਸਵਰਨ ਸਿੰਘ ਸੰਧਾ, ਹਲਕਾ ਵਾਈਜ਼ ਕੁਆਰਡੀਨੇਟਰ ਪਵਨ ਕੁਮਾਰ ਲਾਲਾ ਅਤੇ ਸੁਖਦੇਵ ਸਿੰਘ ਸੰਧਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਸੰਵਿਧਾਨ ਦੇ 131ਵੇਂ ਸੋਧ ਬਿੱਲ ਰਾਹੀਂ ਚੰਡੀਗੜ੍ਹ ਨੂੰ ਸਥਾਈ ਕੇਂਦਰੀ ਪ੍ਰਦੇਸ਼ ਬਣਾਉਣ ਦੀ ਸਾਜ਼ਿਸ਼ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਇਹ ਪੰਜਾਬ ਦੇ ਸੰਵਿਧਾਨਕ ਹੱਕਾਂ 'ਤੇ ਸਿੱਧਾ ਹਮਲਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਵਿੱਚਲੀ ਭਾਜਪਾ ਸਰਕਾਰ ਵਲੋਂ ਪੰਜਾਬ ਦੀ ਰਾਜਧਾਨੀ ਖੋਹਣ ਲਈ ਉਲੀਕਿਆ ਗਿਆ ਇਹ ਪ੍ਰੋਗਰਾਮ ਪੰਜਾਬ ਵਿਰੋਧੀ ਰਵੱਈਏ Ýਚੋਂ ਉਪਜਿਆ ਹੋਇਆ ਫ਼ੈਸਲਾ ਹੈ ਅਤੇ ਇਸ ਲੋਕ ਵਿਰੋਧੀ ਫ਼ੈਸਲੇ ਨੂੰ ਪੰਜਾਬੀ ਕਦੇ ਵੀ ਸਵੀਕਾਰ ਨਹੀਂ ਕਰਨਗੇ |
ਪਿਛਲੀ ਖ਼ਬਰ ਕ੍ਰਾਈਸਟ ਜੋਤੀ ਕਾਨਵੈਂਟ ਸਕੂਲ ਦਾ ਸਾਲਾਨਾ ਸਮਾਗਮ ਮਿੱਠੀਆਂ ਯਾਦਾਂ ਛੱਡਦਾ ਸਮਾਪਤ ਅਗਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਸਟੇਟ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।