ਕਪੂਰਥਲਾ, 24 ਨਵੰਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਬੱਚਿਆਂ ਵਲੋਂ ਪੇਸ਼ ਕੀਤੇ ਸ਼ਬਦ ਗਾਇਨ ਨਾਲ ਹੋਈ ਤੇ ਬਾਅਦ ਵਿਚ 8ਵੀਂ ਜਮਾਤ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀਦਾਸ, ਭਾਈ ਮਤੀਦਾਸ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਇਕ ਸਮਾਜ ਸੁਧਾਰਕ ਤੇ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸਨ | ਇਸ ਮੌਕੇ 8ਵੀਂ ਜਮਾਤ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਬੰਧੀ ਕਵਿਤਾ ਗਾਇਨ ਕੀਤੀ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜਦੇ ਹਨ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਡਿੰਪਲ ਸ਼ਰਮਾ, ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |