ਕਪੂਰਥਲਾ, 24 ਨਵੰਬਰ (ਅਮਨਜੋਤ ਸਿੰਘ ਵਾਲੀਆ)-ਘੰਟਾ ਘਰ ਚੌਂਕ ਵਿਚ ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ | ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜ਼ੇਰੇ ਇਲਾਜ ਜੈਦੀਪ ਪੁੱਤਰ ਨਰੋਤਮ ਕੁਮਾਰ ਵਾਸੀ ਹਰਨਾਮ ਨਗਰ ਨੇ ਦੱਸਿਆ ਕਿ ਉਹ ਰਾਤ ਸਮੇਂ ਐਕਟਿਵਾ 'ਤੇ ਵਾਪਸ ਘਰ ਆ ਰਿਹਾ ਸੀ ਜਦੋਂ ਉਹ ਘੰਟਾ ਘਰ ਚੌਕ ਨੇੜੇ ਪਹੁੰਚਿਆਂ ਤਾਂ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸਨੂੰ ਟੱਕਰ ਮਾਰ ਦਿੱਤੀ | ਜਿਸ ਕਾਰਨ ਉਹ ਜ਼ਖਮੀ ਹੋ ਗਿਆ | ਜਿਸਦਾ ਇਲਾਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਸਾਹਿਲ ਗਰਗ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |