19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 25-11-2025
ਕਪੂਰਥਲਾ, 24 ਨਵੰਬਰ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਆਰੰਭ ਵਿਚ ਤੀਜੀ ਜਮਾਤ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ ਤੇ ਬਾਅਦ ਵਿਚ 8ਵੀਂ ਜਮਾਤ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਧਰਮ ਦੀ ਰਾਖੀ ਲਈ ਦਿੱਤੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਗੁਰੂ ਸਾਹਿਬ ਵਲੋਂ ਸਾਹਸ, ਏਕਤਾ, ਇਨਸਾਨੀਅਤ ਤੇ ਸੱਚਾਈ ਦੇ ਰਾਹ 'ਤੇ ਤੁਰਨ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਨੂੰ ਸਫ਼ਲ ਬਣਾਉਣ ਵਿਚ ਸਕੂਲ ਦੇ ਸਟਾਫ਼ ਨੇ ਵਿਸ਼ੇਸ਼ ਯੋਗਦਾਨ ਪਾਇਆ |
ਪਿਛਲੀ ਖ਼ਬਰ ਪੰਜਾਬ ਨੇ ਦੇਸ਼ ਦੀ ਆਜ਼ਾਦੀ ਲਈ ਲੜੇ ਸੰਘਰਸ਼ ਤੋਂ ਲੈ ਕੇ ਆਰਥਿਕਤਾ ਤੇ ਤਰੱਕੀ 'ਚ ਵੱਡਾ ਯੋਗਦਾਨ ਪਾਇਆ-ਬੀਬੀ ਜਗੀਰ ਕੌਰ... ਅਗਲੀ ਖ਼ਬਰ ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।