19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਪੰਜਾਬ ਨੇ ਦੇਸ਼ ਦੀ ਆਜ਼ਾਦੀ ਲਈ ਲੜੇ ਸੰਘਰਸ਼ ਤੋਂ ਲੈ ਕੇ ਆਰਥਿਕਤਾ ਤੇ ਤਰੱਕੀ 'ਚ ਵੱਡਾ ਯੋਗਦਾਨ ਪਾਇਆ-ਬੀਬੀ ਜਗੀਰ ਕੌਰ

ਅਜੀਤ ਡੈਸਕ 25-11-2025
ਬੇਗੋਵਾਲ, 24 ਨਵੰਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਆਜ਼ਾਦੀ ਪ੍ਰਾਪਤੀ ਦੇ ਸੰਘਰਸ਼ 'ਚ ਬੇਮਿਸਾਲ ਯੋਗਦਾਨ ਪਾਇਆ | ਆਜ਼ਾਦੀ ਤੋਂ ਬਾਅਦ ਹੁਣ ਤੱਕ ਦੇਸ਼ ਦੀ ਆਰਥਿਕਤਾ ਤੇ ਤਰੱਕੀ ਵਿਚ ਪੰਜਾਬੀਆਂ ਦੇ ਯੋਗਦਾਨ ਨੂੰ ਮਨਫ਼ੀ ਕਰਕੇ ਨਹੀਂ ਵੇਖਿਆ ਜਾ ਸਕਦਾ | ਬੀਬੀ ਜਗੀਰ ਕੌਰ ਨੇ ਕਿਹਾ ਕਿ ਸਮੇਂ-ਸਮੇਂ 'ਤੇ ਕੇਂਦਰੀ ਹਕੂਮਤਾਂ ਨੇ ਅਜਿਹੇ ਮੰਦਭਾਗੇ ਫ਼ੈਸਲੇ ਲਏ, ਜਿਸ ਨਾਲ ਪੰਜਾਬ ਦੇ ਹਿਤ ਸਿੱਧੇ ਰੂਪ 'ਚ ਨਾ ਸਿਰਫ਼ ਪ੍ਰਭਾਵਿਤ ਹੋਏ ਸਗੋਂ ਕਈ ਫ਼ੈਸਲਿਆਂ ਨੇ ਪੰਜਾਬ ਦੇ ਹਿਤਾਂ ਨੂੰ ਕੁਚਲਨ ਦੀ ਕੋਸ਼ਿਸ਼ ਵੀ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਬੀ.ਬੀ.ਐਮ.ਬੀ. ਵਿਚ ਪੰਜਾਬ ਦੀ ਸਥਾਈ ਭਾਗੀਦਾਰੀ, ਪਾਣੀਆਂ ਦੇ ਮਸਲੇ, ਪੰਜਾਬ ਯੂਨੀਵਰਸਿਟੀ ਦੇ ਮਾਮਲੇ ਸਮੇਤ ਹੁਣ ਰਾਜਧਾਨੀ ਚੰਡੀਗੜ੍ਹ ਦੇ ਮਸਲੇ ਉੱਪਰ ਕੇਂਦਰ ਦੇ ਫ਼ੈਸਲੇ ਨੇ ਪੰਜਾਬ ਨੂੰ ਨਵੇਂ ਸੰਘਰਸ਼ ਦੇ ਰਾਹ ਪਾ ਦਿੱਤਾ ਹੈ | ਬੀਬੀ ਜਗੀਰ ਕੌਰ ਨੇ ਕਿਹਾ ਕਿ ਚੰਡੀਗੜ੍ਹ ਨੂੰ ਵਕਤੀ ਤੌਰ 'ਤੇ ਹਰਿਆਣਾ ਦੀ ਰਾਜਧਾਨੀ ਬਣਾਇਆ ਗਿਆ ਸੀ, ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਉਸਾਰੇ ਗਏ ਚੰਡੀਗੜ੍ਹ ਨੂੰ ਹੁਣ ਹਮੇਸ਼ਾ ਲਈ ਪੰਜਾਬ ਦੇ ਨਕਸ਼ੇ ਤੋਂ ਦੂਰ ਕਰਨ ਦੀ ਸਾਜ਼ਿਸ਼ ਪੰਜਾਬੀ ਬਰਦਾਸ਼ਤ ਨਹੀਂ ਕਰਨਗੇ |
ਪਿਛਲੀ ਖ਼ਬਰ ਸਹਿਕਾਰੀ ਸਭਾ ਢੱਡੇ ਵਿਖੇ ਮੀਟਿੰਗ ਅਗਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।