19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸਹਿਕਾਰੀ ਸਭਾ ਢੱਡੇ ਵਿਖੇ ਮੀਟਿੰਗ

ਅਜੀਤ ਡੈਸਕ 25-11-2025
ਖਲਵਾੜਾ, 24 ਨਵੰਬਰ (ਮਨਦੀਪ ਸਿੰਘ ਸੰਧੂ)-ਸੀ.ਆਈ.ਪੀ.ਟੀ ਵਲੋਂ ਹਾੜ੍ਹੀ ਦੇ ਕੈਂਪ ਦੀ ਮੀਟਿੰਗ ਕੀਤੀ ਗਈ ਜਿਸ ਦੇ ਵਿਚ ਸਾਰੇ ਅਗਾਂਹ ਵਧੂ ਕਿਸਾਨਾਂ ਨੇ ਹਿੱਸਾ ਲਿਆ | ਇਸ ਕੈਂਪ ਵਿਚ ਹਾੜੀ ਦੀ ਫ਼ਸਲ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਦੇ ਵਿਚ ਡਾਕਟਰ ਅਰੁਣ ਕੋਹਲੀ ਅਤੇ ਡਾਕਟਰ ਤਾਜਵੀਰ ਸਿੰਘ ਵੱਲੋਂ ਫ਼ਸਲ ਦੀ ਸਾਂਭ ਸੰਭਾਲ ਅਤੇ ਕੀਟਨਾਸ਼ਕਾਂ ਦੀ ਸਹੀ ਵਰਤੋਂ ਸਮੇਤ ਹੋਰ ਵੀ ਕਈ ਮਹੱਤਵਪੂਰਨ ਜਾਣਕਾਰੀ ਦੱਸ ਕੇ ਕਿਸਾਨਾਂ ਦੀ ਜਾਣਕਾਰੀ ਵਿਚ ਵਾਧਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜੋਗਾ ਸਿੰਘ ਢੱਡਾ, ਮੀਤ ਪ੍ਰਧਾਨ ਗੁਲਜਿੰਦਰ ਸਿੰਘ, ਚਰਨਜੀਤ ਸਿੰਘ, ਰਤਨ ਸਿੰਘ, ਸੈਕਟਰੀ ਗੌਰਵ ਭਾਟੀਆ, ਕੁਲਵੀਰ ਸਿੰਘ, ਗੁਰਨਾਮ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਰ.ਸੀ.ਐਫ਼. ਵਿਖੇ ਬਿਰਸਾ ਮੁੰਡਾ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਨੇ ਦੇਸ਼ ਦੀ ਆਜ਼ਾਦੀ ਲਈ ਲੜੇ ਸੰਘਰਸ਼ ਤੋਂ ਲੈ ਕੇ ਆਰਥਿਕਤਾ ਤੇ ਤਰੱਕੀ 'ਚ ਵੱਡਾ ਯੋਗਦਾਨ ਪਾਇਆ-ਬੀਬੀ ਜਗੀਰ ਕੌਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।