19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਤਿੰਨ ਸਾਲ ਤੋਂ ਲੜੀਵਾਰ ਚੱਲ ਰਹੀ ਕਥਾ ਦੀ ਹੋਈ ਸੰਪੂਰਨਤਾ

ਅਜੀਤ ਡੈਸਕ 25-11-2025
ਫਗਵਾੜਾ, 24 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਪਾਤਸ਼ਾਹੀ ਛੇਵੀਂ ਫਗਵਾੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੀ ਲੜੀਵਾਰ ਕਥਾ ਜੋ ਕਿ ਕੁੱਝ ਸਾਲਾਂ ਤੋਂ ਲਗਾਤਾਰ ਚੱਲ ਰਹੀ ਸੀ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾ ਗੱਦੀ ਦਿਵਸ ਮੌਕੇ ਸੰਪੂਰਨਤਾ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਗਿਆਨੀ ਬਲਕਾਰ ਸਿੰਘ ਦਮਦਮੀ ਟਕਸਾਲ ਨੇ ਹਾਜ਼ਰੀ ਭਰੀ, ਜਿਸ ਵਿਚ ਚੱਲ ਰਹੀ ਕਥਾ ਦੇ ਭੋਗ ਪਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਰ ਨਰਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਤਿੰਨ ਸਾਲ ਤੋ ਲੜੀਵਾਰ ਚੱਲ ਰਹੀ ਕਥਾ ਦੀ ਅੱਜ ਸੰਪੂਰਨਤਾ ਤੋ ਬਾਅਦ ਮੁੜ ਤੋਂ ਫਿਰ ਕਥਾ ਆਰੰਭ ਕੀਤੀ ਗਈ ਜੋ ਇਸੇ ਤਰ੍ਹਾਂ ਹੀ ਨਿਰੰਤਰ ਚੱਲਦੀ ਰਹੇਗੀ | ਸਮਾਗਮ ਦੌਰਾਨ ਨਰਿੰਦਰ ਸਿੰਘ ਮੈਨੇਜਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵੱਲੋਂ ਗਿਆਨੀ ਬਲਕਾਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਭਾਈ ਸੁਖਵਿੰਦਰ ਸਿੰਘ ਬਿੱਟੂ ਬਾਬਾ, ਭਾਈ ਅੰਮਿ੍ਤਪਾਲ ਸਿੰਘ ਗ੍ਰੰਥੀ, ਭਾਈ ਹਰਜਿੰਦਰ ਸਿੰਘ ਗ੍ਰੰਥੀ, ਭਾਈ ਜੈਦੀਪ ਸਿੰਘ ਅਤੇ ਗੁਰਦੁਆਰਾ ਸਾਹਿਬ ਦਾ ਸਮੂਹ ਸਟਾਫ਼ ਇਲਾਕੇ
ਪਿਛਲੀ ਖ਼ਬਰ ਖਹਿਰਾ ਨੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ 'ਤੇ 'ਆਪ' ਵਲੋਂ ਗੁਰੂ ਸਾਹਿਬ ਦੇ ਫ਼ਲਸਫ਼ੇ ਦੇ ਉਲਟ ਨੀਤੀਆਂ ਦੀ ਨਿ... ਅਗਲੀ ਖ਼ਬਰ ਐਸ.ਪੀ. ਦਫ਼ਤਰ ਅੱਗੇ ਧਰਨਾ ਮੌਕੇ 'ਤੇ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।