20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸਰਕਾਰੀ ਮਿਡਲ ਸਕੂਲ ਜਾਤੀਕੇ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 25-11-2025
ਭੰਡਾਲ ਬੇਟ, 24 ਨਵੰਬਰ (ਜੋਗਿੰਦਰ ਸਿੰਘ ਜਾਤੀਕੇ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਜਾਤੀਕੇ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਮੁਖੀ ਗੁਲਸ਼ਨ ਕੁਮਾਰ ਦੀ ਅਗਵਾਈ ਹੇਠ ਸਫਲਤਾਪੂਰਵਕ ਕਰਵਾਇਆ ਗਿਆ | ਜਿਸ ਵਿਚ ਸਾਲ 2024-25 ਵਿਚ ਅਕਾਦਮਿਕ ਖੇਤਰ, ਖੇਡਾਂ, ਸਹਿ ਵਿੱਦਿਅਕ ਗਤੀਵਿਧੀਆਂ, ਸਕੂਲ ਪ੍ਰਬੰਧਨ ਦੇ ਕੰਮਾਂ, ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਕਮ ਡੀ.ਡੀ.ਓ. ਵੀਨਾ ਵਲੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਪਿੰਡ ਦੇ ਐਨ.ਆਰ.ਆਈ ਮੰਗਲ ਸਿੰਘ ਔਜਲਾ, ਸਤਨਾਮ ਸਿੰਘ ਔਜਲਾ ਨਿਊਜ਼ੀਲੈਂਡ, ਸਰਬਜੀਤ ਸਿੰਘ ਆਸਟਰੀਆ, ਸਾਬਕਾ ਸਰਪੰਚ ਪਰਮਜੀਤ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਜੀਤ ਕੌਰ, ਨੈਸ਼ਨਲ ਐਵਾਰਡੀ ਸਰਵਣ ਸਿੰਘ ਔਜਲਾ, ਅਧਿਆਪਕ ਆਗੂ ਜੋਤੀ ਮਹਿੰਦਰੂ, ਅਜੀਤ ਕੌਰ ਵਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਆਏ ਹੋਏ ਮੋਹਤਬਰ ਅਤੇ ਪਤਵੰਤਿਆਂ ਨੂੰ ਸੰਸਥਾ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ | ਮੰਚ ਸੰਚਾਲਕ ਦੀ ਭੂਮਿਕਾ ਪੰਜਾਬੀ ਮਾਸਟਰ ਕੁਸ਼ਲ ਕੁਮਾਰ ਵੱਲੋਂ ਬਾਖ਼ੂਬੀ ਨਿਭਾਈ | ਕੈਪਟਨ ਗੁਰਦੀਪ ਸਿੰਘ ਔਜਲਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਕਮਲ ਕੁਮਾਰ, ਸੰਦੀਪ ਕੌਰ, ਬਿਕਰਮਜੀਤ ਸਿੰਘ, ਲਖਵਿੰਦਰ ਕੌਰ, ਲਖਵਿੰਦਰ ਕੌਰ ਬੱਬੀ, ਸੰਗੀਤਾ ਤੇ ਰਾਜਵਿੰਦਰ ਕੌਰ ਆਦਿ ਸਕੂਲ ਸਟਾਫ਼ ਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਵਲੋਂ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਸੁੰਨੜਵਾਲ ਦੇ ਵਿਦਿਆਰਥੀਆਂ ਨੂੰ ਜੈਕਟਾਂ ਤਕਸੀਮ ਅਗਲੀ ਖ਼ਬਰ ਪਿੰਡ ਖੁਰਮਪੁਰ 'ਚ ਲਗਾਇਆ ਮਹਿਲਾ ਸਸ਼ਕਤੀਕਰਨ, ਮਾਈਕ੍ਰੋਫਾਇਨਾਂਸ ਤੇ ਹੁਨਰ ਵਿਕਾਸ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।