20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ

ਅਜੀਤ ਡੈਸਕ 25-11-2025
ਕਪੂਰਥਲਾ, 24 ਨਵੰਬਰ (ਅਮਰਜੀਤ ਸਿੰਘ ਸਡਾਨਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਅਜੀਤ ਨਗਰ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਤੇਗ ਬਹਾਦਰ ਨੌਜਵਾਨ ਸਭਾ ਵਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਸੰਤ ਬਾਬਾ ਤਰਲੋਕ ਸਿੰਘ ਹੋਤੀ ਮਰਦਾਨ ਵਾਲੇ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ, ਭਾਈ ਸਤਨਾਮ ਸਿੰਘ ਲਾਲੂ ਘੁੰਮਣ ਦਾ ਢਾਡੀ ਜਥਾ, ਭਾਈ ਸੰਦੀਪ ਸਿੰਘ ਹਜ਼ੂਰੀ ਰਾਗੀ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਮਕਸੂਦਪੁਰ, ਬੀਬੀ ਪਵਨਪ੍ਰੀਤ ਕੌਰ, ਭਾਈ ਪਵਿੱਤਰ ਸਿੰਘ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਮੀਤ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਤੋਂ ਇਲਾਵਾ ਸਹਿਯੋਗੀ ਜਥੇਬੰਦੀਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸੰਤ ਬਾਬਾ ਤਰਲੋਕ ਸਿੰਘ ਹੋਤੀ ਮਰਦਾਨ ਵਾਲੇ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਬਾਬਾ ਹਰਜੀਤ ਸਿੰਘ, ਬਲਦੇਵ ਸਿੰਘ, ਲਖਵਿੰਦਰ ਸਿੰਘ, ਅਵਤਾਰ ਸਿੰਘ, ਦਵਿੰਦਰ ਸਿੰਘ, ਨਿਰਮਲ ਸਿੰਘ ਬੈਂਕ ਮੈਨੇਜਰ, ਬਲਬੀਰ ਸਿੰਘ, ਮਨਜੀਤ ਸਿੰਘ, ਗੁਰਮੇਲ ਸਿੰਘ, ਗੁਰਭੇਜ ਸਿੰਘ ਔਲਖ, ਲਵਪ੍ਰੀਤ ਸਿੰਘ ਔਲਖ ਸਹਾਇਕ ਕਮਿਸ਼ਨਰ ਸੰਗਰੂਰ, ਮਾਸਟਰ ਕੁਲਵਿੰਦਰ ਸਿੰਘ, ਮਾਸਟਰ ਪਰਮਜੀਤ ਸਿੰਘ, ਐਡਵੋਕੇਟ ਸ਼ਮਸ਼ੇਰ ਸਿੰਘ, ਰਸ਼ਪਾਲ ਸਿੰਘ ਸਿਟੀ ਕੇਵਲ, ਸਵਰਨ ਸਿੰਘ ਗਾਬੜੀਆ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਪ੍ਰੀਤਪਾਲ ਸਿੰਘ ਸੋਨੂੰ, ਭੁਪਿੰਦਰ ਸਿੰਘ, ਪਪਿੰਦਰ ਸਿੰਘ, ਟਹਿਲ ਸਿੰਘ, ਮਾਸਟਰ ਤਜਿੰਦਰਪਾਲ ਸਿੰਘ, ਨਰਿੰਦਰ ਸਿੰਘ ਚੀਮਾ, ਬਲਜਿੰਦਰ ਸਿੰਘ ਬਿੱਟੂ, ਰਵੇਲ ਸਿੰਘ, ਰਵਿੰਦਰ ਸਿੰਘ, ਬਲਜਿੰਦਰ ਕੌਰ, ਭੁਪਿੰਦਰ ਕੌਰ, ਮਨਜੀਤ ਕੌਰ, ਹਜ਼ਾਰਾ ਸਿੰਘ, ਇਕਬਾਲ ਸਿੰਘ, ਗੁਰਜਿੰਦਰਜੀਤ ਸਿੰਘ, ਹਰਜਿੰਦਰ ਸਿੰਘ, ਡਾ. ਨਰਿੰਦਰ ਸਿੰਘ, ਡਾ. ਜਸਵਿੰਦਰ ਸਿੰਘ, ਤਹਿਸੀਲਦਾਰ ਬਲਕਾਰ ਸਿੰਘ, ਕੈਪਟਨ ਲਖਵਿੰਦਰ ਸਿੰਘ, ਬੀਬੀ ਪਲਵਿੰਦਰ ਕੌਰ, ਸੁਰਜੀਤ ਕੌਰ, ਸਿਕੰਦਰ ਸਿੰਘ, ਰਮੇਲ ਸਿੰਘ, ਜਗਜੀਤ ਸਿੰਘ ਕਾਕਾ, ਜਗਮੀਤ ਸਿੰਘ, ਬੀਬੀ ਨਰਿੰਦਰ ਕੌਰ, ਸਿਲੰਦਰ ਸਿੰਘ, ਸੁਰਿੰਦਰ ਸਿੰਘ, ਹਰਦੀਪ ਸਿੰਘ ਫੌਜੀ, ਭਾਈ ਦਵਿੰਦਰ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਤਲਜਿੰਦਰ ਸਿੰਘ, ਭਾਈ ਗੁਰਦੇਵ ਸਿੰਘ, ਜਗੀਰ ਸਿੰਘ, ਜਸਪਾਲ ਸਿੰਘ ਤੇ ਹੋਰ ਹਾਜ਼ਰ ਸਨ | ਇਸ ਮੌਕੇ ਸਰਬਜੀਤ ਸਿੰਘ ਸਾਬੀ, ਦਲਬੀਰ ਸਿੰਘ ਯੂ.ਐਸ.ਏ. ਵਲੋਂ ਲੰਗਰ ਦੀ ਸੇਵਾ ਵਿਚ ਵਿਸ਼ੇਸ਼ ਯੋਗਦਾਨ ਦਿੱਤਾ ਗਿਆ |
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਜੀ.ਟੀ. ਰੋਡ 'ਤੇ ਰੇਲ ਕੋਚ ਫ਼ੈਕਟਰੀ ਦੇ ਬਾਹਰ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਅਗਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਵਲੋਂ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਸੁੰਨੜਵਾਲ ਦੇ ਵਿਦਿਆਰਥੀਆਂ ਨੂੰ ਜੈਕਟਾਂ ਤਕਸੀਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।