20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ 'ਚ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ

ਅਜੀਤ ਡੈਸਕ 25-11-2025
ਕਪੂਰਥਲਾ, 24 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਤੇ ਸਟਾਫ਼ ਨੇ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਆਨੰਦ ਸਾਹਿਬ ਦੀਆਂ ਛੇ ਪੌੜੀਆਂ ਦਾ ਪਾਠ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਚਰਨ ਸਿੰਘ, ਡਾਇਰੈਕਟਰ ਡਾ. ਬਲਜੀਤ ਕੌਰ, ਸੰਦੀਪ ਗੋਸਵਾਮੀ, ਪਿ੍ੰਸੀਪਲ ਮਧੂ ਗੋਸਵਾਮੀ ਦੀ ਦੇਖ ਰੇਖ ਹੇਠ ਹੋਏ ਸਮਾਗਮ ਵਿਚ ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਨ ਕੀਤੇ ਤੇ ਬਾਅਦ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਤੋਂ ਬਾਅਦ ਕੜਾਹ ਪ੍ਰਸ਼ਾਦ ਦੀ ਦੇਗ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਇਤਿਹਾਸ, ਉਨ੍ਹਾਂ ਦੀ ਲਾਸਾਨੀ ਸ਼ਹਾਦਤ ਤੇ ਗੁਰੂ ਜੀ ਨਾਲ ਸ਼ਹੀਦੀ ਪ੍ਰਾਪਤ ਕਰਨ ਵਾਲੇ ਸਿੱਖ ਭਾਈ ਮਤੀਦਾਸ, ਭਾਈ ਸਤੀਦਾਸ ਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ, ਇਸ ਕਰਕੇ ਉਨ੍ਹਾਂ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਦੁਨੀਆਂ ਦਾ ਹਰ ਧਰਮ ਸਾਨੂੰ ਮਨੁੱਖਤਾ, ਦਇਆ, ਸ਼ਾਂਤੀਪੂਰਨ ਸਹਿਹੋਂਦ ਦੀਆਂ ਕਦਰਾਂ ਕੀਮਤਾਂ ਸਿਖਾਉਂਦਾ ਹੈ | ਸਕੂਲ ਦੀ ਪਿ੍ੰਸੀਪਲ ਮਧੂ ਗੋਸਵਾਮੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਗੁਰੂ ਜੀ ਵਲੋਂ ਦਿੱਤੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ | ਸਮਾਗਮ ਨੂੰ ਸਫ਼ਲ ਬਣਾਉਣ ਵਿਚ ਭੁਪਿੰਦਰ ਕੌਰ, ਸ਼ਿਵਾਨੀ, ਅਮਨਪ੍ਰੀਤ ਕੌਰ, ਮਨਦੀਪ ਕੌਰ, ਸੰਜਨਾ, ਹਰਨੀਤ ਕੌਰ, ਸੰਦੀਪ ਕੌਰ, ਸਤਵਿੰਦਰ ਕੌਰ, ਰਣਜੀਤ ਕੌਰ, ਪਲਵਿੰਦਰ ਕੌਰ, ਮਨਪ੍ਰੀਤ ਕੌਰ | ਰਜਿੰਦਰ ਕੌਰ, ਮੀਨੂੰ ਸ਼ਰਮਾ, ਕਿਰਨਪ੍ਰੀਤ ਕੌਰ, ਹਰਪ੍ਰੀਤ ਕੌਰ, ਸਕੂਲ ਦੇ ਹੈੱਡ ਬੁਆਏ ਵਿਸ਼ਾਲਦੀਪ ਸਿੰਘ, ਹੈੱਡ ਗਰਲ ਗੋਰੀਸ਼ਾ ਨੇ ਯੋਗਦਾਨ ਪਾਇਆ |
ਪਿਛਲੀ ਖ਼ਬਰ ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਮਨਾਇਆ ਸ਼ਹੀਦੀ ਦਿਹਾੜਾ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਜੀ.ਟੀ. ਰੋਡ 'ਤੇ ਰੇਲ ਕੋਚ ਫ਼ੈਕਟਰੀ ਦੇ ਬਾਹਰ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।