20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਮਨਾਇਆ ਸ਼ਹੀਦੀ ਦਿਹਾੜਾ

ਅਜੀਤ ਡੈਸਕ 25-11-2025
ਭੁਲੱਥ, 24 ਨਵੰਬਰ (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਕੀਤੇ ਗਏ ਤਿੰਨ ਸਹਿਜ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ ਤੇ ਗੁਰੂ ਸਾਹਿਬ ਜੀ ਦੀ ਜੀਵਨ ਸਾਖੀ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਾਰੇ ਬੱਚਿਆਂ ਨਾਲ ਸਾਂਝਾ ਕੀਤਾ | ਇਸ ਮੌਕੇ ਛੋਟੇ-ਛੋਟੇ ਬੱਚਿਆਂ ਨੇ ਵੀ ਵਿਰਾਗ ਭਰੀਆਂ ਕਵਿਤਾਵਾਂ ਸੁਣਾਈਆਂ | ਗੁਰੂ ਸਾਹਿਬ ਜੀ ਦੇ ਜੀਵਨ ਸੰਬੰਧੀ ਅੰਤਰ-ਹਾਊਸ ਕੁਇਜ਼ ਪ੍ਰਤੀਯੋਗਤਾ ਵੀ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਵੱਲੋਂ ਬਹੁਤ ਹੀ ਉਤਸ਼ਾਹਪੂਰਵਕ ਹਿੱਸਾ ਲਿਆ ਗਿਆ | ਇਨ੍ਹਾਂਮੁਕਾਬਲਿਆਂ ਵਿਚ ਅਜੈ ਹਾਊਸ ਪਹਿਲੇ ਸਥਾਨ ਤੇ ਰਿਹਾ, ਦੂਜੇ ਸਥਾਨ ਤੇ ਅਭੈ ਹਾਊਸ ਤੇ ਤੀਜੇ ਸਥਾਨ 'ਤੇ ਅਮੁੱਲ ਹਾਊਸ ਰਿਹਾ | ਅਖੀਰ ਵਿਚ ਅਕੈਡਮੀ ਦੇ ਪਿ੍ੰਸੀਪਲ ਸੋਨੂੰ ਸ਼ਰਮਾ ਨੇ ਆਪਣੇ ਸੰਬੋਧਨ ਰਾਹੀਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਲਾਸਾਨੀ ਹੈ ਤੇ ਧਰਮ ਨਿਰਪੱਖਤਾ ਦੀ ਮਿਸਾਲ ਹੈ | ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਨਵੀਂ ਦਾਣਾ ਮੰਡੀ ਨੇੜੇ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ 'ਚ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।