20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਨਵੀਂ ਦਾਣਾ ਮੰਡੀ ਨੇੜੇ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ

ਅਜੀਤ ਡੈਸਕ 25-11-2025
ਕਪੂਰਥਲਾ, 24 ਨਵੰਬਰ (ਅਮਨਜੋਤ ਸਿੰਘ ਵਾਲੀਆ)-ਨਵੀਂ ਦਾਣਾ ਮੰਡੀ ਦੇ ਨਜ਼ਦੀਕ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਦੇ ਏ.ਐਸ.ਆਈ. ਸਤਨਾਮ ਸਿੰਘ ਤੇ ਕਾਂਸਟੇਬਲ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਵੀਂ ਦਾਣਾ ਮੰਡੀ ਦੇ ਨਜ਼ਦੀਕ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ 'ਚ ਪਿਆ ਹੋਇਆ | ਜਿਸ 'ਤੇ ਉਹ ਮੌਕੇ 'ਤੇ ਪਹੁੰਚੇ ਤਾਂ ਉਸ ਦੀ ਮੌਤ ਹੋ ਚੁੱਕੀ ਸੀ | ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਪਹਿਚਾਣ ਮਨਜੀਤ ਸਿੰਘ ਪੁੱਤਰ ਭਗਤ ਸਿੰਘ ਉਮਰ ਲਗਭਗ 70 ਸਾਲ ਵਜੋਂ ਹੋਈ ਪਰ ਉਸਦੇ ਵਾਰਸਾਂ ਦੀ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਜਿਸ ਕਾਰਨ ਉਸਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਨਨਕਾਣਾ ਸਾਹਿਬ ਖ਼ਾਲਸਾ ਸਕੂਲ ਦਾ ਜੰਮੂ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਮਨਾਇਆ ਸ਼ਹੀਦੀ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।