20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਨਨਕਾਣਾ ਸਾਹਿਬ ਖ਼ਾਲਸਾ ਸਕੂਲ ਦਾ ਜੰਮੂ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 25-11-2025
ਸੁਲਤਾਨਪੁਰ ਲੋਧੀ, 24 ਨਵੰਬਰ (ਨਰੇਸ਼ ਹੈਪੀ)-ਜੰਮੂ ਵਿਖੇ ਹੋਈ ਜੂਨੀਅਰ ਪਾਵਰ ਲਿਫ਼ਟਿੰਗ ਮੁਕਾਬਲੇ ਵਿਚ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ਪਿ੍ੰਸੀਪਲ ਨਿਧੀ ਸੰਗੋਤਰਾ ਨੇ ਦੱਸਿਆ ਕਿ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਪਿ੍ੰਸਪ੍ਰੀਤ ਸਿੰਘ ਨੇ ਚੈਂਪੀਅਨਸ਼ਿਪ ਵਿਚ ਹਿੱਸਾ ਲੈਂਦਿਆਂ ਸੋਨ ਤਮਗਾ ਹਾਸਿਲ ਕੀਤਾ | ਇਸ ਬੇਮਿਸਾਲ ਕਾਮਯਾਬੀ 'ਤੇ ਪ੍ਰਧਾਨ ਇੰਜ. ਸਵਰਨ ਸਿੰਘ, ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਜੇਤੂ ਵਿਦਿਆਰਥੀ ਪਿ੍ੰਸਪ੍ਰੀਤ ਸਿੰਘ, ਉਸ ਦੇ ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ | ਪਿ੍ੰਸੀਪਲ ਨਿਧੀ ਸੰਗੋਤਰਾ ਨੇ ਕਿਹਾ ਕਿ ਪਿ੍ੰਸਪ੍ਰੀਤ ਦੀ ਜੂਨੀਅਰ ਚੈਂਪੀਅਨਸ਼ਿਪ ਵਿਚ ਸੋਨੇ ਦੀ ਜਿੱਤ ਨੇ ਅਦਾਰੇ ਦੇ ਸਪੋਰਟਸ ਕਲਚਰ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ |
ਪਿਛਲੀ ਖ਼ਬਰ ਵਹਿਸ਼ੀ ਮਾਨਸਿਕਤਾ ਵਾਲੇ ਅਪਰਾਧੀ ਨੂੰ ਤੁਰੰਤ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ-ਰਾਕੇਸ਼ ਨੀਟੂ ਅਗਲੀ ਖ਼ਬਰ ਨਵੀਂ ਦਾਣਾ ਮੰਡੀ ਨੇੜੇ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।