ਕਪੂਰਥਲਾ, 24 ਨਵੰਬਰ (ਅਮਰਜੀਤ ਕੋਮਲ)-ਸੇਵਾ ਮੁਕਤ ਈ.ਟੀ.ਓ. ਜਸਵਿੰਦਰ ਸਿੰਘ ਦੇ ਪਿਤਾ ਪਿ੍ੰਸੀਪਲ ਵਰਿਆਮ ਸਿੰਘ (100) ਦਾ ਬੀਤੀ ਰਾਤ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਪਿ੍ੰਸੀਪਲ ਵਰਿਆਮ ਸਿੰਘ ਦਾ ਅੰਤਿਮ ਸੰਸਕਾਰ 25 ਨਵੰਬਰ ਦਿਨ ਮੰਗਲਵਾਰ ਨੂੰ ਦੁਪਹਿਰ 3 ਵਜੇ ਲਕਸ਼ਮੀ ਨਗਰ ਕਪੂਰਥਲਾ ਨੇੜੇ ਸ਼ਾਲਾਮਾਰ ਬਾਗ ਵਿਚਲੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ | ਇੱਥੇ ਜ਼ਿਕਰਯੋਗ ਹੈ ਕਿ ਪਿ੍ੰਸੀਪਲ ਵਰਿਆਮ ਸਿੰਘ ਨੇ ਸਰਕਾਰੀ ਕਾਲਜ ਕਪੂਰਥਲਾ ਵਿਚ ਗਣਿਤ ਦੇ ਪ੍ਰੋਫੈਸਰ ਵਜੋਂ ਤੇ ਨਡਾਲਾ, ਨਾਭਾ ਤੇ ਕਾਲਾ ਅਫਗਾਨਾ ਕਾਲਜ ਵਿਚ ਪਿ੍ੰਸੀਪਲ ਵਜੋਂ ਆਪਣੇ ਫ਼ਰਜ ਬਾਖ਼ੂਬੀ ਨਾਲ ਨਿਭਾਏ | ਉਨ੍ਹਾਂ ਵਾਤਾਵਰਨ ਸੁਸਾਇਟੀ ਤੇ ਪੈਨਸ਼ਨਰਜ਼ ਐਸੋਸੀਏਸ਼ਨ ਵਿਚ ਵੀ ਸਰਗਰਮੀ ਨਾਲ ਕੰਮ ਕੀਤਾ | ਪਿ੍ੰਸੀਪਲ ਵਰਿਆਮ ਸਿੰਘ ਦੇ ਦਿਹਾਂਤ 'ਤੇ ਪਿ੍ੰਸੀਪਲ ਅਨੂਪ ਸਿੰਘ ਮੁਲਤਾਨੀ, ਅੱਖਰ ਮੰਚ ਦੇ ਸਰਪ੍ਰਸਤ ਪ੍ਰੋ. ਕੁਲਵੰਤ ਸਿੰਘ ਔਜਲਾ, ਪ੍ਰਧਾਨ ਸਰਵਣ ਸਿੰਘ ਔਜਲਾ ਨੈਸ਼ਨਲ ਐਵਾਰਡੀ, ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਮੱਸਾ ਸਿੰਘ ਸਿੱਧੂ, ਪ੍ਰੋ. ਪ੍ਰਭਜੋਤ ਸਿੰਘ, ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਭਜਨ ਸਿੰਘ ਲਾਸਾਨੀ, ਉੱਘੇ ਲੇਖਕ ਤੇ ਚਿੰਤਕ ਡਾ. ਸਰਦੂਲ ਸਿੰਘ ਔਜਲਾ, ਡਾ. ਪਿ੍ੰਸਜੀਤ ਸਿੰਘ ਸਰਗੋਧੀਆ, ਡਾ. ਅਮਿਤੋਜ਼ ਸਿੰਘ ਮੁਲਤਾਨੀ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੌਂਸਲਰ ਇੰਜ. ਛੱਜਾ ਸਿੰਘ, ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪਿ੍ੰਸੀਪਲ ਕੇਵਲ ਸਿੰਘ, ਪ੍ਰਧਾਨ ਸੁੱਚਾ ਸਿੰਘ, ਜਨਰਲ ਸਕੱਤਰ ਗੁਰਦੀਪ ਸਿੰਘ, ਵਿਨੋਦ ਕਪੂਰ ਤੇ ਸ਼ਹਿਰ ਦੀਆਂ ਧਾਰਮਿਕ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ |